26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੈਡੀਕਲ ਕਾਲਜ ਤੇ ਜ਼ਿਲ੍ਹਾ ਪੱਧਰੀ ਹਸਪਤਾਲ ਦੀ ਉਸਾਰੀ ਲਈ ਲਗਾਏ ਗਏ ਟੈਂਡਰ 'ਚ 26 ਫਰਵਰੀ ਤੱਕ ਦਾ ਵਾਧਾ <br/>

Ad Position 21
No active advertisement
ਅਜੀਤ ਡੈਸਕ 22-02-2026
ਕਪੂਰਥਲਾ, 21 ਫਰਵਰੀ (ਅਮਰਜੀਤ ਕੋਮਲ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਮੈਡੀਕਲ ਕਾਲਜ) ਤੇ ਜ਼ਿਲ੍ਹਾ ਪੱਧਰੀ ਹਸਪਤਾਲ ਕਪੂਰਥਲਾ ਦੀ ਉਸਾਰੀ ਲਈ ਲਾਏ ਗਏ ਟੈਂਡਰ ਖੋਲ੍ਹਣ ਦੀ ਤਰੀਕ ਵਿਚ ਕੁੱਝ ਤਕਨੀਕੀ ਕਾਰਨਾਂ ਕਰਕੇ 26 ਫਰਵਰੀ ਤਰੀਕ ਤੱਕ ਵਾਧਾ ਕੀਤਾ ਗਿਆ ਹੈ | ਦੱਸਿਆ ਜਾਂਦਾ ਹੈ ਕਿ ਮੈਡੀਕਲ ਕਾਲਜ ਤੇ ਜ਼ਿਲ੍ਹਾ ਪੱਧਰੀ ਹਸਪਤਾਲ ਦੀ ਉਸਾਰੀ ਸਬੰਧੀ ਦੋ ਕੰਪਨੀਆਂ ਨੇ ਅੰਤਿਮ ਬੋਲੀ 13 ਫਰਵਰੀ ਤੱਕ ਪਾਈ ਸੀ ਤੇ ਕੰਪਨੀਆਂ ਦੇ ਪੂਰਵ ਪ੍ਰੋਜੈਕਟ ਬਾਰੇ ਜਾਣਕਾਰੀ ਹਾਸਲ ਕਰਨ ਲਈ ਕਾਰਪੋਰੇਸ਼ਨ ਦੇ ਇੰਜੀਨੀਅਰਾਂ ਦੀ ਟੀਮ ਨੇ ਰਾਜਸਥਾਨ ਵਿਚ ਬਣਾਏ ਗਏ ਮੈਡੀਕਲ ਕਾਲਜਾਂ ਦੀਆਂ ਇਮਾਰਤਾਂ ਦਾ ਨਿਰੀਖਣ ਕੀਤਾ | ਪਤਾ ਲੱਗਾ ਹੈ ਕਿ ਕੰਪਨੀ ਦੇ ਇਨ੍ਹਾਂ ਪ੍ਰੋਜੈਕਟਾਂ ਦੇ ਨਿਰੀਖਣ ਸੰਬੰਧੀ ਰਿਪੋਰਟ ਸਹੀ ਪਾਏ ਜਾਣ ਤੋਂ ਬਾਅਦ ਕਾਰਪੋਰੇਸ਼ਨ ਵਲੋਂ 26 ਫਰਵਰੀ ਤੱਕ ਟੈਂਡਰ 'ਚ ਵਾਧਾ ਕਰ ਦਿੱਤਾ ਗਿਆ ਹੈ | ਸੂਤਰਾਂ ਨੇ ਦੱਸਿਆ ਕਿ ਟੈਂਡਰ ਲੈਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਮੈਡੀਕਲ ਕਾਲਜ ਤੇ ਜ਼ਿਲ੍ਹਾ ਪੱਧਰੀ ਹਸਪਤਾਲ ਦੇ ਨਿਰਮਾਣ ਸਬੰਧੀ ਕਾਰਜ ਮਾਰਚ ਮਹੀਨੇ ਵਿਚ ਸ਼ੁਰੂ ਹੋਣ ਦੇ ਆਸਾਰ ਹਨ | ਇਸ ਤੋਂ ਪਹਿਲਾਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਮੈਡੀਕਲ ਕਾਲਜ ਵਾਲੀ ਥਾਂ 'ਤੇ ਖੜੀ ਇਕ ਪੁਰਾਣੀ ਇਮਾਰਤ ਨੂੰ ਢਾਹ ਕੇ ਉਸਦੇ ਮਲਬੇ ਦਾ ਨਿਪਟਾਰਾ ਕਰਨ ਲਈ ਅੰਮਿ੍ਤਸਰ ਦੀ ਮੈਸਰਜ਼ ਅਮਰਜੀਤ ਐਂਡ ਕੰਪਨੀ ਨੂੰ ਠੇਕਾ ਦਿੱਤਾ ਗਿਆ ਸੀ ਤੇ ਸਬੰਧਿਤ ਕੰਪਨੀ ਵਲੋਂ ਇਮਾਰਤ ਢਾਹ ਕੇ ਮਲਬੇ ਦਾ ਵੱਡਾ ਹਿੱਸਾ ਉੱਥੋਂ ਹਟਾ ਦਿੱਤਾ ਗਿਆ ਹੈ | ਰਹਿੰਦਾ ਮਲਬਾ ਚੁੱਕਣ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਮੈਡੀਕਲ ਕਾਲਜ ਦੀ ਉਸਾਰੀ ਤੇ ਹੋਰ ਕਾਰਜਾਂ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ 424 ਕਰੋੜ ਰੁਪਏ ਦਾ ਐਸਟੀਮੇਟ ਤਿਆਰ ਕੀਤਾ ਜਾ ਚੁੱਕਾ ਹੈ ਤੇ ਕਾਰਪੋਰੇਸ਼ਨ ਵਲੋਂ ਸਿਵਲ ਹਸਪਤਾਲ ਕਪੂਰਥਲਾ ਦੇ ਅਧਿਕਾਰੀਆਂ ਨੂੰ ਪੁਰਾਣੇ ਜ਼ਿਲ੍ਹਾ ਪੱਧਰੀ ਹਸਪਤਾਲ ਦੀਆਂ ਕੁੱਝ ਬਿਲਡਿੰਗਾਂ ਖਾਲੀ ਕਰਨ ਦੀ ਹਦਾਇਤ ਵੀ ਕੀਤੀ ਜਾ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਮੂੰਵਾਲ 'ਚ ਧਾਰਮਿਕ ਸਮਾਗਮ 24 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਯੂ. ਕੇ. ਜੀ. ਦੇ ਵਿਦਿਆਰਥੀਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਸੰਬੰਧੀ ਸਮਾਗਮ <b...
Ad Position 24