26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼ਹੀਦਾਂ ਤੇ ਸੰਤ ਮਹਾਂਪੁਰਸ਼ਾਂ ਦੀ ਯਾਦ 'ਚ ਸੈਫਲਾਬਾਦ 'ਚ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-02-2026
ਕਪੂਰਥਲਾ/ਫੱਤੂਢੀਂਗਾ, 21 ਫਰਵਰੀ (ਅਮਰਜੀਤ ਕੋਮਲ, ਬਲਜੀਤ ਸਿੰਘ)- ਸ੍ਰੀ ਨਨਕਾਣਾ ਸਾਹਿਬ ਤੇ ਜੈਤੋ ਦੇ ਮੋਰਚੇ ਦੇ ਸਮੂਹ ਸ਼ਹੀਦਾਂ, ਸੱਚਖੰਡ ਵਾਸੀ ਬਾਬਾ ਤੇਜਾ ਸਿੰਘ, ਬਾਬਾ ਮਿਲਖਾ ਸਿੰਘ ਤੇ ਬਾਬਾ ਦਇਆ ਸਿੰਘ ਦੀ ਯਾਦ ਵਿਚ ਅੱਜ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 25 ਅਖੰਡ ਪਾਠ ਦੇ ਭੋਗ ਤੋਂ ਬਾਅਦ ਵਿਚ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ, ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ, ਭਾਈ ਬਲਵੰਤ ਸਿੰਘ ਜਾਤੀਕੇ, ਭਾਈ ਸ਼ੁਭਕਰਨ ਸਿੰਘ ਦੇ ਰਾਗੀ ਜਥਿਆਂ, ਉੱਘੇ ਕਵੀਸ਼ਰ ਗਿਆਨੀ ਭਗਵੰਤ ਭਗਵਾਨ ਸਿੰਘ ਸੁਰਸਿੰਘ ਵਾਲਿਆਂ, ਸੂਫੀ ਸੰਤ ਗੁਲਾਮ ਹੈਦਰ ਕਾਦਰੀ ਬਰਨਾਲੇ ਵਾਲੇ, ਉੱਘੇ ਕਵੀਸ਼ਰੀ ਭਾਈ ਅਵਤਾਰ ਸਿੰਘ ਦੂਲੋਵਾਲ, ਉੱਘੇ ਕਥਾਵਾਚਕ ਗਿਆਨੀ ਸੁਖਦੇਵ ਸਿੰਘ ਡੱਲਾ ਤੇ ਨੱਥੂ ਚਾਹਲ ਵਾਲਿਆਂ ਦੇ ਢਾਡੀ ਜਥੇ ਨੇ ਸ੍ਰੀ ਨਨਕਾਣਾ ਸਾਹਿਬ ਤੇ ਜੈਤੋ ਦੇ ਮੋਰਚੇ ਦਾ ਇਤਿਹਾਸ ਸੁਣਾਉਣ ਤੋਂ ਇਲਾਵਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ, ਪ੍ਰਵਾਸੀ ਭਰਾਵਾਂ, ਮੀਰੀ ਪੀਰੀ ਚੈਰੀਟੇਬਲ ਟਰੱਸਟ ਸੈਫਲਾਬਾਦ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਗੁਰਮਤਿ ਸਮਾਗਮ ਵਿਚ ਦੇਸ਼ ਵਿਦੇਸ਼ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਬਾਬਾ ਲੀਡਰ ਸਿੰਘ ਨੇ ਸਮਾਗਮ ਵਿਚ ਸ਼ਾਮਲ ਹੋਏ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਸਮਸ਼ੇਰ ਸਿੰਘ ਜਾਤੀਕੇ ਵਾਲੇ, ਮਹੰਤ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਸੰਤ ਬਾਬਾ ਸੁਖਜੀਤ ਸਿੰਘ ਸੀਚੇਵਾਲ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਆਨੰਦਪੁਰ ਸਾਹਿਬ, ਬਾਬਾ ਕੁਲਦੀਪ ਸਿੰਘ ਭੰਗਾਲਾ, ਬਾਬਾ ਭਗਵਾਨ ਸਿੰਘ ਮੋਠਾਂਵਾਲ, ਬਾਬਾ ਸ਼ੇਰ ਸਿੰਘ ਕੋਟ ਈਸੇ ਖਾਂ ਤਰਨਾਦਲ, ਭਾਈ ਸਤਨਾਮ ਸਿੰਘ ਸੇਵਾਦਾਰ ਡੇਰਾ ਬਾਬਾ ਸ੍ਰੀਚੰਦ ਮਹਿਮਦਵਾਲ, ਬਾਬਾ ਇੰਦਰ ਸਿੰਘ ਖੀਰਾਂਵਾਲੀ, ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਤੇ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪੰਜ ਪਿਆਰਿਆਂ ਵਲੋਂ 25 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ ਗਿਆ | ਭਾਈ ਗੁਰਦੀਪ ਸਿੰਘ ਕਾਹਨਪੁਰੀ ਤੇ ਗਿਆਨੀ ਜਤਿੰਦਰ ਸਿੰਘ ਤੁੜ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਸ ਮੌਕੇ ਪਿੰਡ ਸੈਫਲਾਬਾਦ ਦੇ ਸਰਪੰਚ ਭਜਨ ਸਿੰਘ ਦੁਬਈ ਵਾਲੇ, ਸਾਬਕਾ ਸਰਪੰਚ ਤੇ ਨੰਬਰਦਾਰ ਸਤਨਾਮ ਸਿੰਘ ਵਿਰਕ, ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਵਿਰਕ, ਭਾਈ ਬਲਜੀਤ ਸਿੰਘ, ਚਰਨ ਸਿੰਘ ਵਿਰਕ, ਤਰਲੋਕ ਸਿੰਘ ਬੂਹ, ਗੁਰਿੰਦਰਪਾਲ ਸਿੰਘ ਭੁੱਲਰ, ਭਾਈ ਅਮਰਜੀਤ ਸਿੰਘ, 'ਆਪ' ਦੇ ਸੀਨੀਅਰ ਆਗੂ ਬਿਕਰਮ ਸਿੰਘ ਉੱਚਾ, ਸਾਬਕਾ ਸਰਪੰਚ ਯਾਦਵਿੰਦਰ ਸਿੰਘ, ਜੰਗ ਬਹਾਦਰ ਸਿੰਘ, ਉੱਘੇ ਰਾਈਸ ਮਿੱਲਰ ਵਿਜੇ ਕੁਮਾਰ ਗੋਇਲ, ਪਿੰਡ ਮਿਆਣੀ ਦੇ ਸਾਬਕਾ ਸਰਪੰਚ ਇੰਦਰਜੀਤ ਸਿੰਘ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਲੱਖਾ ਸਿੰਘ ਰੱਤੜਾ, ਗੁਰਪ੍ਰੀਤ ਸਿੰਘ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ, ਬਲਦੇਵ ਸਿੰਘ, ਡਾ. ਮਾਨ ਸਿੰਘ, ਸੇਵਾ ਸਿੰਘ ਪੱਡਾ, ਜੱਸ ਕੈਨੇਡਾ, ਮਨਪ੍ਰੀਤ ਸਿੰਘ ਵਿਰਕ, ਦਰਸ਼ਨ ਸਿੰਘ ਮਿਆਣੀ ਬੋਲਾ, ਗਿਆਨੀ ਪ੍ਰਤਾਪ ਸਿੰਘ, ਭਾਈ ਕਰਮਜੀਤ ਸਿੰਘ ਪ੍ਰਵੇਜ਼ ਨਗਰ ਤੋਂ ਇਲਾਵਾ ਇਲਾਕੇ ਦੀਆਂ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਧਾਰਮਿਕ ਦੀਵਾਨ ਦੀ ਸਮਾਪਤੀ 'ਤੇ ਮੀਰੀ ਪੀਰੀ ਗਤਕਾ ਅਖਾੜਾ ਵਲੋਂ ਸ਼ਸਤਰ ਬਾਜੀ ਦੇ ਜੌਹਰ ਦਿਖਾਏ ਗਏ | ਤਿੰਨ ਰੋਜ਼ਾ ਇਸ ਗੁਰਮਤਿ ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਬਾਬਾ ਲੀਡਰ ਸਿੰਘ ਨੇ ਸਮਾਗਮ ਵਿਚ ਸ਼ਾਮਲ ਹੋਏ ਸੰਤ ਮਹਾਂਪੁਰਸ਼ਾਂ, ਹੋਰ ਸ਼ਖਸੀਅਤਾਂ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ ਅਗਲੀ ਖ਼ਬਰ ਪ੍ਰੀਪੇਡ ਸਮਾਰਟ ਮੀਟਰ ਲਾਉਣ ਦਾ ਜਥੇਬੰਦੀ ਡੱਟ ਕੇ ਵਿਰੋਧ ਕਰੇਗੀ- ਜਸਬੀਰ ਸਿੰਘ ਲਿੱਟਾਂ <br/>
Ad Position 24