28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਮਿਲੇਗੀ 10 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਦੀ ਸਹੂਲਤ- ਚੇਅਰਮੈਨ ਕੁਲਦੀਪ ਪਾਠਕ <br/>

Ad Position 21
No active advertisement
ਅਜੀਤ ਡੈਸਕ 22-02-2026
ਢਿੱਲਵਾਂ, 21 ਫਰਵਰੀ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)- ਭਗਵੰਤ ਮਾਨ ਸਰਕਾਰ ਨੇ ਸੂਬਾ ਪੰਜਾਬ ਵਿੱਚ ਜਿੱਥੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਿਆ ਹੈ ਉੱਥੇ ਹੀ ਰਾਜ ਦੇ 65 ਲੱਖ ਪਰਿਵਾਰਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਗਿਆ ਹੈ | ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਕਵਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਵਧੀਆ ਇਲਾਜ ਦੀ ਸਹੂਲਤ ਮਿਲੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਨ ਸਭਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਲਾਭਪਾਤਰੀ ਨੂੰ ਇਲਾਜ ਪ੍ਰਾਪਤ ਕਰਨ ਲਈ ਇੱਕ ਸਿਹਤ ਕਾਰਡ ਮਿਲੇਗਾ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬਾ ਪੰਜਾਬ 10 ਲੱਖ ਰੁਪਏ ਦਾ ਯੂਨੀਵਰਸਲ ਸਿਹਤ ਬੀਮਾ ਕਵਰ ਵਾਲਾ ਪਹਿਲਾ ਰਾਜ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ 'ਚ ਇੱਕ ਬਹੁਤ ਵੱਡੀ ਉਪਲਬਧੀ ਹੈ | ਕੁਲਦੀਪ ਪਾਠਕ ਨੇ ਕਿਹਾ ਕਿ ਅਕਸਰ ਹੀ ਬਿਮਾਰੀ ਦੀ ਸੁਰਤ 'ਚ ਲੋੜਵੰਦ ਪਰਿਵਾਰਾਂ ਦੀ ਸਾਰੀ ਜਮ੍ਹਾ ਪੂੰਜੀ ਇਲਾਜ ਉੱਪਰ ਹੀ ਖ਼ਰਚ ਹੋ ਜਾਂਦੀ ਸੀ, ਪਰ ਹੁਣ ਇਹ ਰਾਸ਼ੀ ਲੋਕ ਆਪਣੇ ਪਰਿਵਾਰਾਂ ਦੀ ਬਿਹਤਰੀ ਲਈ ਖ਼ਰਚ ਸਕਣਗੇ |

Ad Position 22
No active advertisement
ਪਿਛਲੀ ਖ਼ਬਰ ਆਈ.ਟੀ. ਫੈਸਟ ਮਨੋਰੰਜਨ ਨਹੀਂ ਸਗੋਂ ਗਿਆਨ, ਹੁਨਰ ਤੇ ਵਿਅਕਤੀਗਤ ਵਿਕਾਸ ਦਾ ਮਹੱਤਵਪੂਰਨ ਸਾਧਨ ਹੈ- ਡਾ. ਆਰ.ਪੀ.ਐਸ. ਬੇਦੀ... ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਦੇ ਸੰਬੰਧ 'ਚ ਪੁਰਾਣੀ ਦਾਣਾ ਮੰਡੀ ਵਿਖੇ ਭੰਡਾਰਾ ਲਗਾਇਆ <br/>
Ad Position 24