28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਆਈ.ਟੀ. ਫੈਸਟ ਮਨੋਰੰਜਨ ਨਹੀਂ ਸਗੋਂ ਗਿਆਨ, ਹੁਨਰ ਤੇ ਵਿਅਕਤੀਗਤ ਵਿਕਾਸ ਦਾ ਮਹੱਤਵਪੂਰਨ ਸਾਧਨ ਹੈ- ਡਾ. ਆਰ.ਪੀ.ਐਸ. ਬੇਦੀ <br/>

Ad Position 21
No active advertisement
ਅਜੀਤ ਡੈਸਕ 22-02-2026
ਕਪੂਰਥਲਾ, 21 ਫਰਵਰੀ (ਅਮਰਜੀਤ ਕੋਮਲ)-ਆਈ.ਟੀ. ਫੈਸਟ ਸਿਰਫ਼ ਮਨੋਰੰਜਨ ਨਹੀਂ ਸਗੋਂ ਗਿਆਨ, ਹੁਨਰ ਤੇ ਵਿਅਕਤੀਗਤ ਵਿਕਾਸ ਦਾ ਮਹੱਤਵਪੂਰਨ ਸਾਧਨ ਹੈ | ਇਹ ਵਿਦਿਆਰਥੀਆਂ ਨੂੰ ਡਿਜੀਟਲ ਦੁਨੀਆ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਆਰ.ਪੀ.ਐਸ. ਬੇਦੀ ਡੀਨ ਪਲੈਨਿੰਗ ਐਂਡ ਐਕਸਟਰਨਲ ਪ੍ਰੋਗਰਾਮ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦੇ ਕੰਪਿਊਟਰ ਸਾਇੰਸ ਤੇ ਐਪਲੀਕੇਸ਼ਨ ਵਿਭਾਗ ਵਲੋਂ ਕਰਵਾਏ ਗਏ ਅੰਤਰ ਕਾਲਜ ਆਈ.ਟੀ. ਫੈਸਟ ਵਿਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਤਕਨੀਕੀ ਸਿੱਖਿਆ ਦੇ ਨਾਲ ਸਿਰਜਣਾਤਮਕ ਕੁਸ਼ਲਤਾਵਾਂ ਨੂੰ ਪ੍ਰਗਟ ਕਰਨ ਲਈ ਕਿਹਾ | ਡਾ. ਬੇਦੀ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧੇ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਵੀ ਨਿਖਾਰਦੇ ਹਨ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਮਨਪ੍ਰੀਤ ਸਿੰਘ ਲਹਿਲ ਨੇ ਕਿਹਾ ਕਿ ਅਜਿਹੇ ਸਮਾਗਮ ਨਵੀਆਂ ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਲਾਹੇਵੰਦ ਸਾਬਤ ਹੁੰਦੇ ਹਨ | ਇਸਤੋਂ ਪਹਿਲਾਂ ਕਾਲਜ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੂੰ ਜੀ ਆਇਆਂ ਕਿਹਾ | ਇਸ ਮੌਕੇ ਪਾਵਰ ਪੁਆਇੰਟ ਪੈ੍ਰਜ਼ਨਟੇਸ਼ਨ, ਕਨਟੈਂਟ ਕ੍ਰੀਏਸ਼ਨ, ਨੈੱਟ ਸੇਵੀ, ਫੋਟੋਗ੍ਰਾਫੀ, ਪੇਂਟਿੰਗ, ਆਈ.ਟੀ. ਕੁਇਜ਼, ਸੋਫਟਵੇਅਰ ਸੋਕੇਸ਼, ਬਿਜ਼ਨਸ ਕੁਇਜ਼, ਲੋਕ ਗੀਤ, ਗਰੁੱਪ ਡਾਂਸ, ਕਵੀਸ਼ਰੀ, ਸੋਲੋ ਡਾਂਸ ਆਦਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਹਿੰਦੂ ਕੰਨਿਆ ਕਾਲਜ ਕਪੂਰਥਲਾ ਨੇ ਓਵਰਆਲ ਟਰਾਫੀ ਜਦਕਿ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੂਜੇ ਤੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਨੇ ਤੀਜੇ ਸਥਾਨ 'ਤੇ ਰਹਿ ਕੇ ਟਰਾਫੀ ਪ੍ਰਾਪਤ ਕੀਤੀ | ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਤੇ ਕਾਲਜ ਦੇ ਪਿ੍ੰਸੀਪਲ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਕਾਲਜ ਦੀ ਕੰਪਿਊਟਰ ਸਾਇੰਸ ਤੇ ਐਪਲੀਕੇਸ਼ਨ ਵਿਭਾਗ ਦੀ ਮੁਖੀ ਪ੍ਰੋ. ਦਮਨਜੀਤ ਕੌਰ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਕਾਲਜ ਦੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ | ਮੁਕਾਬਲਿਆਂ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਪ੍ਰੋ. ਵਰਿੰਦਰ ਕੌਰ ਤੇ ਪ੍ਰੋ. ਜਸਪ੍ਰੀਤ ਕੌਰ ਨੇ ਨਿਭਾਏ | ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਕੰਚਨ ਗੁਪਤਾ, ਪ੍ਰੋ. ਗੁਰਕਮਲ ਕੌਰ, ਪ੍ਰੋ. ਸੁਮੀਤ ਸਰਾਓ, ਪ੍ਰੋ. ਸੰਦੀਪ ਸਿੰਘ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਲਗਾਇਆ ਰੇਲਵੇ ਰੋਡ 'ਤੇ ਦੂਜਾ ਵਿਸ਼ਾਲ ਲੰਗਰ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਮਿਲੇਗੀ 10 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਦੀ ਸਹੂਲਤ- ਚੇਅਰਮੈ...
Ad Position 24