ਭੁਲੱਥ, 21 ਫਰਵਰੀ (ਮੇਹਰ ਚੰਦ ਸਿੱਧੂ)- ਯੂਥ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਬਜਾਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਪੰਜਾਬ ਅੰਦਰ ਨਸ਼ਿਆਂ ਵਰਗੇ ਕੋਹੜ ਨੂੰ ਖ਼ਤਮ ਕਰਨ ਲਈ ਜਾਂ ਹੋਰ ਅਪਰਾਧਿਕ ਕਾਰਵਾਈਆਂ ਜਿਵੇਂ ਗੈਂਗਸਟਰਵਾਦ ਦੇ ਨਾਂਅ 'ਤੇ ਨੌਜਵਾਨਾਂ ਨੂੰ ਝੂਠੇ ਮੁਕਾਬਲੇ ਬਣਾ ਕੇ ਗੋਲੀਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਜਿਸ ਦੇ ਨਾਲ ਗਰੀਬ ਘਰਾਂ ਦੇ ਬੱਚੇ ਪੁਲਿਸ ਪ੍ਰਸ਼ਾਸਨ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪੜ੍ਹ ਲਿਖ ਕੇ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ, ਸਰਕਾਰ ਇਸ ਪਾਸੇ ਕਿਉਂ ਨਹੀਂ ਧਿਆਨ ਦੇ ਰਹੀ | ਦੂਜੇ ਪਾਸੇ ਬੇਰੁਜ਼ਗਾਰੀ ਹੱਥੋਂ ਦੁਖੀ ਹੋ ਕੇ ਨੌਜਵਾਨ ਵਰਗ ਗੁੰਮਰਾਹ ਹੋ ਕੇ ਨਸ਼ਿਆਂ ਦੀ ਦਲਦਲ ਵਿਚ ਜਾਂ ਫਿਰ ਕਿਸੇ ਹੋਰ ਅਪਰਾਧਿਕ ਮਾਮਲੇ ਵਿੱਚ ਪੈ ਜਾਂਦੇ ਹਨ, ਜਿਸ ਕਰਕੇ ਨਸ਼ੇ ਜਾਂ ਹੋਰ ਇਸ ਤਰ੍ਹਾਂ ਦੀਆਂ ਅਪਰਾਧਿਕ ਕਾਰਵਾਈਆਂ ਨੂੰ ਰੋਕਣ ਤੇ ਖ਼ਤਮ ਕਰਨ ਲਈ ਸਰਕਾਰ ਸਭ ਤੋਂ ਪਹਿਲਾਂ ਬੇਰੁਜ਼ਗਾਰੀ ਖ਼ਤਮ ਕਰੇ ਤਾਂ ਕਿ ਨੌਜਵਾਨ ਵਰਗ ਗਲਤ ਰਸਤੇ ਨਾ ਪੈ ਸਕਣ