02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਰਕਾਰੀ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਸੰਬੰਧੀ ਇਨਾਮ ਵੰਡ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-02-2026
ਕਪੂਰਥਲਾ, 22 ਫਰਵਰੀ (ਸਡਾਨਾ)- ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਸਭਾ ਵਲੋਂ ਕਰਵਾਏ ਗਏ ਮੁਕਾਬਲਿਆਂ ਤਹਿਤ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਨ੍ਹਾਂ ਮੁਕਾਬਲਿਆਂ ਵਿਚ ਭਾਸ਼ਣ, ਕਵਿਤਾ ਤੇ ਲੇਖ ਲਿਖਣ ਆਦਿ ਦੇ ਮੁਕਾਬਲੇ ਸ਼ਾਮਲ ਸਨ, ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਜੇਤੂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਵੰਡੇ ਗਏ | ਸਮਾਗਮ ਦੌਰਾਨ ਮੰਚ ਦਾ ਸੰਚਾਲਨ ਪ੍ਰੋ. ਹਰਸਿਮਰਨ ਕੌਰ ਨੇ ਕੀਤਾ ਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਹੈਪੀ ਕੁਮਾਰ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਸਮਾਗਮ ਮੌਕੇ ਪ੍ਰੋ. ਵਿਪਨ ਕੁਮਾਰ ਤੇ ਪ੍ਰੋ. ਜਗਜੀਤ ਸਿੰਘ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਪਿ੍ੰਸੀਪਲ ਸਕਿੰਦਰ ਕੌਰ ਬਰਾੜ ਨੇ ਪੰਜਾਬੀ ਸਾਹਿਤ ਸਭਾ ਤੇ ਕਾਲਜ ਦੇ ਪੰਜਾਬੀ ਵਿਭਾਗ ਦਾ ਮਾਂ ਬੋਲੀ ਦਿਵਸ ਸੰਬੰਧੀ ਕਰਵਾਏ ਗਏ ਸਮਾਗਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਸਮਾਗਮ ਅਤੇ ਮੁਕਾਬਲੇ ਵਿਦਿਆਰਥੀਆਂ ਨੂੰ ਮਾਂ ਬੋਲੀ ਦੇ ਸਤਿਕਾਰ ਪ੍ਰਤੀ ਹੋਰ ਉਤਸ਼ਾਹਿਤ ਕਰਦੇ ਹਨ | ਸਮਾਗਮ ਦੇ ਅੰਤ ਵਿਚ ਪ੍ਰੋ. ਦਲਜੀਤ ਕਲੇਰ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਉਪ ਪਿ੍ੰਸੀਪਲ ਪ੍ਰੋ. ਸਨੇਹ ਸ਼ਰਮਾ, ਪ੍ਰੋ. ਗੀਤਾ ਰਾਣੀ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਕੁਮਾਰ, ਪ੍ਰੋ. ਰਣਜੀਤ ਕੁਮਾਰ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਮਲਿਕਾ ਮੰਡ, ਪ੍ਰੋ. ਦਿਲਦਾਰ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ- ਚੇਅਰਮੈਨ ਲੁਬਾਣਾ <br/> ਅਗਲੀ ਖ਼ਬਰ ਸਹੁਰਾ ਪਰਿਵਾਰ ਵਲੋਂ ਨੂੰਹ ਨੂੰ ਡੀਜ਼ਲ ਪਾ ਕੇ ਸਾੜਨ ਦੀ ਕੋਸ਼ਿਸ਼
Ad Position 24