02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ- ਚੇਅਰਮੈਨ ਲੁਬਾਣਾ <br/>

Ad Position 21
No active advertisement
ਅਜੀਤ ਡੈਸਕ 23-02-2026
ਭੁਲੱਥ, 22 ਫਰਵਰੀ (ਮੇਹਰ ਚੰਦ ਸਿੱਧੂ)- ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਮਾਨਦਾਰ ਕੰਮਾਂ 'ਤੇ ਮੋਹਰ ਲਗਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ 'ਚ ਪਹੁੰਚ ਕੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤੇ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਲੋਕ ਬਿਜਲੀ ਦੇ ਭਾਰੀ ਬਿੱਲਾਂ ਕਾਰਨ ਪ੍ਰੇਸ਼ਾਨ ਰਹਿੰਦੇ ਸਨ ਪਰ ਅੱਜ ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਜਿਸ ਨਾਲ ਹਰ ਗਰੀਬ ਤੇ ਮੱਧ ਵਰਗੀ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਸਦਕਾ ਹੁਣ ਲੋਕਾਂ ਨੂੰ ਆਪਣੇ ਇਲਾਜ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ, ਸਗੋਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਟੈੱਸਟ ਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ | ਉਨ੍ਹਾਂ ਵਿਰੋਧੀ ਪਾਰਟੀਆਂ ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜੋ ਲੋਕ ਅੱਜ ਸਰਕਾਰ ਤੇ ਸਵਾਲ ਚੁੱਕ ਰਹੇ ਹਨ ਉਨ੍ਹਾਂ ਨੇ ਆਪਣੇ ਦਹਾਕਿਆਂ ਦੇ ਰਾਜ ਦੌਰਾਨ ਪੰਜਾਬ ਨੂੰ ਸਿਰਫ਼ ਲੁੱਟਿਆ ਤੇ ਕਰਜ਼ੇ ਦੀ ਪੰਡ ਹੇਠ ਦਬਾਇਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿੱਖਿਆ ਦੇ ਖੇਤਰ ਵਿਚ ਵੀ ਇਨਕਲਾਬੀ ਕਦਮ ਚੁੱਕੇ ਹਨ ਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਗਰੀਬ ਦਾ ਬੱਚਾ ਵੀ ਉੱਚੀ ਸਿੱਖਿਆ ਪ੍ਰਾਪਤ ਕਰ ਸਕੇ |

Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਸੰਬੰਧੀ ਇਨਾਮ ਵੰਡ ਸਮਾਗਮ <br/>
Ad Position 24