02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਵਰਕਸ਼ਾਪ ਲਗਾਈ <br/>

Ad Position 21
No active advertisement
ਇੱਕ ਦਿਨਾ ਵਰਕਸ਼ਾਪ ਦੌਰਾਨ ਅਧਿਆਪਕਾਂ ਨਾਲ ਪਿ੍ੰਸੀਪਲ ਮੋਨਾ ਘਈ, ਪਿ੍ੰਸੀਪਲ ਮਧੂ ਸ਼ਰਮਾ ਤੇ ਹੋਰ | ਤਸਵੀਰ: ਲਾਡੀ ਸਟੂਡੀਓ <br/> 23-02-2026
ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ)- ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿੱਚ ਪਿ੍ੰਸੀਪਲ ਮੋਨਾ ਘਈ ਦੀ ਅਗਵਾਈ ਵਿੱਚ ਸੀ. ਬੀ. ਐਸ. ਈ. ਵੱਲੋਂ ਐਨ. ਈ. ਪੀ. 2020 ਅਤੇ ਐਨ. ਸੀ. ਐਫ. ਸੰਬੰਧੀ ਇੱਕ ਦਿਨਾ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਡਾ. ਰੋਮਾ ਦੁੱਲਤ ਪਿ੍ੰਸੀਪਲ ਐੱਲ.ਐੱਮ.ਜੇ ਪਬਲਿਕ ਸਕੂਲ ਫਗਵਾੜਾ, ਕਪੂਰਥਲਾ ਤੇ ਰਾਜਵਿੰਦਰ ਪਾਲ ਪਿ੍ੰਸੀਪਲ ਐੱਮ.ਜੀ.ਐਨ. ਪਬਲਿਕ ਸਕੂਲ ਅਰਬਨ ਅਸਟੇਟ ਫੇਜ਼-2, ਜਲੰਧਰ ਵੱਲੋਂ ਸੰਚਾਲਿਤ ਕੀਤੀ ਗਈ ਜਿਸ ਵਿੱਚ ਐਨ.ਈ.ਪੀ. 2020 ਤੇ ਐਨ.ਸੀ.ਐਫ. ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ ਜਿਸ ਅਧੀਨ ਵਿਦਿਆਰਥੀਆਂ ਤੇ ਅਧਿਆਪਕਾਂ ਦੋਵਾਂ ਦੇ ਵਿਕਾਸ ਲਈ ਉਤਸ਼ਾਹ ਤੇ ਮਜ਼ਬੂਤ ਪ੍ਰਤੀਬੱਧਤਾ ਲਿਆਉਣ, ਵਿਦਿਆਰਥੀਆਂ ਦੀਆਂ ਵਿਭਿੰਨ ਰੁਚੀਆਂ ਤੇ ਲੋੜਾਂ ਨੂੰ ਪੂਰਾ ਕਰਨ ਵਾਲੀਆਂ ਦਿਲਚਸਪ ਤੇ ਨਵੀਨਤਮ ਗਤੀਵਿਧੀਆਂ ਸੰਬੰਧੀ ਵਿਚਾਰ ਪੇਸ਼ ਕੀਤੇ ਜਿਨ੍ਹਾਂ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੀ ਸਹੀ ਵਰਤੋਂ ਕਰਕੇ ਸੁਚੱਜੀ ਵਿੱਦਿਆ ਹਾਸਲ ਕਰਨ ਲਈ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ | ਪਿ੍ੰਸੀਪਲ ਮੋਨਾ ਘਈ ਨੇ ਡਾ. ਰੋਮਾ ਦੁੱਲਤ ਤੇ ਰਾਜਵਿੰਦਰ ਪਾਲ ਦਾ ਵਿਸ਼ੇਸ਼ ਧੰਨਵਾਦ ਕੀਤਾ | ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ ) ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਦੁਆਰਾ ਐਨ.ਸੀ.ਐਫ. ਸੰਬੰਧੀ ਦਿੱਤੀ ਜਾਣਕਾਰੀ ਦੀ ਸ਼ਲਾਘਾ ਕੀਤੀ ਗਈ | ਵਰਕਸ਼ਾਪ ਦੀ ਖ਼ਾਸ ਗੱਲ ਇਹ ਰਹੀ ਕਿ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਸ਼ੇ ਨੂੰ ਸਮਝਿਆ ਤੇ ਐਨ.ਸੀ.ਪੀ. 2020 ਅਧੀਨ ਨੈਸ਼ਨਲ ਕਰੀਕਲਮ ਫਰੇਮਵਰਕ ਫਾਰ ਸਕੂਲ ਐਜੂਕੇਸ਼ਨ ਅਨੁਸਾਰ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਬਣੇ ਸਿਲੇਬਸ ਨੂੰ ਨਵੀਆਂ ਤਕਨੀਕਾਂ ਤੇ ਗਤੀਵਿਧੀਆਂ ਰਾਹੀਂ ਪੜ੍ਹਾਉਣ ਦੇ ਤਰੀਕਿਆਂ ਨੂੰ ਜਾਣਿਆ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਮ.ਡੀ. ਸੁਖਦੇਵ ਸਿੰਘ ਜੱਜ, ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਕੋਆਰਡੀਨੇਟਰ, ਹਾਊਸ ਇੰਚਾਰਜ, ਐਕਟੀਵਿਟੀ ਇੰਚਾਰਜ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡਡਵਿੰਡੀ ਵਿਖੇ ਸਰਵ ਸਮਾਜ ਸਮਰਸਤਾ ਸਮਿਤੀ ਵੱਲੋਂ ਧਰਮ ਸੰਮੇਲਨ <br/> ਅਗਲੀ ਖ਼ਬਰ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ- ਚੇਅਰਮੈਨ ਲੁਬਾਣਾ <br/>
Ad Position 24