02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਲਾਇਨ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ 'ਚ ਹੋਈਆਂ ਅਹਿਮ ਵਿਚਾਰਾਂ <br/>

Ad Position 21
No active advertisement
ਅਜੀਤ ਡੈਸਕ 23-02-2026
ਬੇਗੋਵਾਲ, 22 ਫਰਵਰੀ (ਸੁਖਜਿੰਦਰ ਸਿੰਘ)- ਸਮਾਜ ਸੇਵੀ ਕੰਮਾਂ 'ਚ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਬੇਗੋਵਾਲ 'ਚ ਹੋਈ | ਇਸ ਮੌਕੇ ਜਿੱਥੇ ਕਲੱਬ ਦਾ ਲੇਖਾ ਜੋਖਾ ਕੀਤਾ ਗਿਆ ਉੱਥੇ ਹੀ ਕਲੱਬ ਵਲੋਂ ਲੰਘੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਆਉਣ ਵਾਲੇ ਸਮੇਂ 'ਚ ਕਰਵਾਏ ਜਾਣ ਵਾਲੇ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਤੇ ਚੇਅਰਮੈਨ ਵਿਰਸਾ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਲੱਬ ਵਲੋਂ ਸਮਾਜ ਸੇਵਾ ਦੇ ਨਾਲ ਨਾਲ ਫ਼੍ਰੀ ਮੈਡੀਕਲ ਚੈੱਕਅਪ ਕੈਂਪ, ਖੂਨਦਾਨ ਕੈਂਪ ਤੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਲਗਾਏ ਜਾਂਦੇ ਹਨ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ, ਐਮ. ਜੇ. ਐਫ. ਸਿਮਰਜੀਤ ਸਿੰਘ, ਵਿਰਸਾ ਸਿੰਘ, ਲਖਵੀਰ ਸਿੰਘ, ਨਿਸ਼ਾਨ ਸਿੰਘ ਚੀਮਾ, ਯਸ਼ਪਾਲ ਸਿੰਘ, ਮਨਜਿੰਦਰ ਸਿੰਘ, ਕੈਪਟਨ ਜੋਗਾ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਪੇਪਰ ਰੀਡਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਡਡਵਿੰਡੀ ਵਿਖੇ ਸਰਵ ਸਮਾਜ ਸਮਰਸਤਾ ਸਮਿਤੀ ਵੱਲੋਂ ਧਰਮ ਸੰਮੇਲਨ <br/>
Ad Position 24