ਕਪੂਰਥਲਾ, 22 ਫਰਵਰੀ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਪੰਜਾਬੀ ਵਿਭਾਗ ਵਲੋਂ ਵਿਦਿਆਰਥਣਾਂ ਦੀ ਭਾਸ਼ਾਈ ਨਿਪੁੰਨਤਾ ਤੇ ਆਤਮਵਿਸ਼ਵਾਸ ਨੂੰ ਹੋਰ ਉੱਚਾ ਚੁੱਕਣ ਲਈ ਪੇਪਰ ਰੀਡਿੰਗ ਮੁਕਾਬਲੇ ਕਰਵਾਏ ਗਏ | ਕਾਲਜ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਸੰਦੀਪ ਕੌਰ ਅਤੇ ਪ੍ਰੋ. ਕੁਲਦੀਪ ਕੌਰ ਨੇ ਇਸ ਸਮਾਗਮ ਨੂੰ ਸਫ਼ਲ ਬਣਾਇਆ | ਇਸ ਮੌਕੇ ਏ.ਆਈ. ਦਾ ਪੰਜਾਬੀ ਸਾਹਿਤ ਤੇ ਭਾਸ਼ਾ 'ਤੇ ਪ੍ਰਭਾਵ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਇਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਵਿਚ ਸੁਖਮਨਪ੍ਰੀਤ ਕੌਰ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ ਤੇ ਮਹਿਕਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਜਿਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥਣਾਂ ਦੇ ਆਤਮਵਿਸ਼ਵਾਸ ਨੂੰ ਹੋਰ ਵਧਾਉਂਦੇ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ |