02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਟੇਟ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 23-02-2026
ਕਪੂਰਥਲਾ, 22 ਫਰਵਰੀ (ਸਡਾਨਾ)- ਸਟੇਟ ਗੁਰਦੁਆਰਾ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਸਾਰੰਗ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਤੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਰਾਗੀ ਜਥੇ ਨੂੰ ਸਿਰੋਪਾਉ ਭੇਟ ਕੀਤੇ ਗਏ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸੁਖਦੇਵ ਸਿੰਘ ਕਾਦੂਪੁਰ, ਇੰਚਾਰਜ ਭਾਈ ਮੋਹਕਮ ਸਿੰਘ, ਕੁਲਵਿੰਦਰ ਸਿੰਘ, ਹਰਦਿਆਲ ਸਿੰਘ, ਦਵਿੰਦਰ ਕੌਰ ਸਾਹਨੀ, ਕੁਲਵਿੰਦਰ ਸਿੰਘ ਬੱਲੀ, ਅਮਰਜੀਤ ਸਿੰਘ ਸਡਾਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਗੁਰਸਿਮਰਨ ਸਿੰਘ, ਸੁਖਦੇਵ ਸਿੰਘ ਖ਼ਾਲਸਾ, ਮਨਜੀਤ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ, ਸਰਬਜੀਤ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਮੁਹੱਲਾ ਕੇਸਰੀ ਬਾਗ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਪੇਪਰ ਰੀਡਿੰਗ ਮੁਕਾਬਲੇ ਕਰਵਾਏ
Ad Position 24