ਕਪੂਰਥਲਾ, 22 ਫਰਵਰੀ (ਸਡਾਨਾ)- ਮੁਹੱਲਾ ਕੇਸਰੀ ਬਾਗ ਦੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਮੁਹੱਲੇ ਦੀਆਂ ਸੰਗਤਾਂ ਵਲੋਂ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਪਾਠ ਦੀ ਸਮਾਪਤੀ ਉਪਰੰਤ ਸਟੇਟ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਭਾਈ ਮੋਹਕਮ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ਹਾਜ਼ਰਾਂ ਨੂੰ ਸੀਨੀਅਰ ਅਕਾਲੀ ਆਗੂ ਜਗਜੀਤ ਸਿੰਘ ਸ਼ੰਮੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਭਾਈ ਸ਼ੇਰ ਸਿੰਘ, ਰਾਜ ਕੁਮਾਰ, ਜਗਦੀਸ਼ ਸਹਿਗਲ, ਸਤਨਾਮ ਸਿੰਘ, ਜਗਜੀਤ ਸਿੰਘ ਸ਼ੰਮੀ, ਜਸਪਾਲ ਨਾਹਰ, ਗੁਰਪਾਲ ਸਿੰਘ, ਵਿਨੋਦ ਕੁਮਾਰ, ਰੇਸ਼ਮ ਸਿੰਘ, ਭੁਵੇਸ਼ ਸਹਿਗਲ, ਰਾਜਾ ਸਿੰਘ, ਮੋਹਨ ਸਿੰਘ, ਜਤਿੰਦਰ ਸਿੰਘ, ਗੁਰਬਖ਼ਸ਼ ਕੌਰ, ਬਲਬੀਰ ਕੌਰ, ਅਮਰਜੀਤ ਕੌਰ, ਹਰਜੀਤ ਕੌਰ, ਬੀਬੀ ਨੀਲਮ, ਬਲਵਿੰਦਰ ਕੌਰ, ਬੀਬੀ ਦਰਸ਼ਨਾ, ਕੁਲਦੀਪ ਕੌਰ ਤੇ ਹੋਰ ਹਾਜ਼ਰ ਸਨ |