02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕੋਸ਼ਿਸ਼ ਖ਼ੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ 19ਵਾਂ ਖੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 23-02-2026
ਹੁਸੈਨਪੁਰ, 22 ਫ਼ਰਵਰੀ (ਤਰਲੋਚਨ ਸਿੰਘ ਸੋਢੀ)- ਕੋਸ਼ਿਸ਼ ਖੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਬਲੱਡ ਬੈਂਕ ਸਿਵਲ ਹਸਪਤਾਲ ਕਪੂਰਥਲਾ ਦੇ ਸਹਿਯੋਗ ਨਾਲ 19ਵਾਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਪਰਮਿੰਦਰ ਕੌਰ ਐਸ. ਐਮ. ਓ., ਡਾਕਟਰ ਰਮਨ ਕੁਮਾਰ ਬੀ. ਟੀ. ਓ. ਤੇ ਕੋਸ਼ਿਸ਼ ਖੂਨਦਾਨ ਸੰਸਥਾ ਦੇ ਅਹੁਦੇਦਾਰਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਪਰਮਿੰਦਰ ਕੌਰ ਐਸ. ਐਮ. ਓ. ਨੇ ਕਿਹਾ ਕਿ ਸੰਸਥਾ ਦੇ ਇਸ ਉਪਰਾਲੇ ਨਾਲ ਕਈ ਕੀਮਤਾਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਕੋਸ਼ਿਸ਼ ਖੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਦੇ ਜਨਰਲ ਸਕੱਤਰ ਇੰਜੀਨੀਅਰ ਜੀਤ ਸਿੰਘ ਨੇ ਕਿਹਾ ਕਿ ਸਾਡੀ ਇਹ ਸੰਸਥਾ ਇਹ ਕਈ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਇਸ ਮਾਨਵਤਾ ਦੇ ਮਹਾਨ ਕਾਰਜ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕਰਦੀ ਰਹੇਗੀ ਜਦਕਿ ਥੈਲੇਸੀਮੀਆਂ ਵਰਗੀਆਂ ਗੰਭੀਰ ਬਿਮਾਰੀਆਂ ਲਈ ਖੂਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਲੱਡ ਬੈਂਕ ਸਿਵਲ ਹਸਪਤਾਲ ਕਪੂਰਥਲਾ ਵਿਚ ਖ਼ੂਨ ਦੀ ਕਮੀ ਪੂਰੀ ਕਰਨ ਲਈ ਛੇਤੀ ਹੀ ਰੇਲ ਕੋਚ ਫ਼ੈਕਟਰੀ ਵਿਖੇ ਇਕ ਹੋਰ ਵੱਡਾ ਖੂਨਦਾਨ ਕੈਂਪ ਲਗਾਇਆ ਜਾਵੇਗਾ | ਇਸ ਮੌਕੇ ਸਿਵਲ ਹਸਪਤਾਲ ਦੀ ਟੀਮ ਦੇ ਗੁਰਜੀਤ ਸਿੰਘ, ਦਲਜੀਤ ਕੌਰ, ਰਜਨੀ, ਖੂਨਦਾਨ ਸੰਸਥਾ ਦੇ ਸ੍ਰੇਸ਼ਟ ਅਰੋੜਾ, ਜਸਵਿੰਦਰ ਸਿੰਘ, ਵਰਿੰਦਰ ਕੁਮਾਰ, ਕਮਲਪ੍ਰੀਤ ਸਿੰਘ, ਜਸਪਾਲ ਸਿੰਘ, ਸੰਧੂਰਾ ਸਿੰਘ, ਦਇਆਪਾਲ, ਫੁੱਲਜੀਤ ਸਿੰਘ, ਪੰਨੂ, ਰਾਜਕੁਮਾਰ, ਕਿ੍ਸ਼ਨਾ ਤੇ ਹੋਰ ਸਹਿਯੋਗੀ ਸੱਜਣਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਧਨੀ ਪਿੰਡ ਸਕੂਲ 'ਚ ਅੱਵਲ ਵਿਦਿਆਰਥੀਆਂ ਨੂੰ ਕੀਤੀ ਇਨਾਮਾਂ ਦੀ ਵੰਡ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਉਤਸ਼ਾਹ ਨਾਲ ਮਨਾਈ ਗਈ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ <br/>
Ad Position 24