02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਧਨੀ ਪਿੰਡ ਸਕੂਲ 'ਚ ਅੱਵਲ ਵਿਦਿਆਰਥੀਆਂ ਨੂੰ ਕੀਤੀ ਇਨਾਮਾਂ ਦੀ ਵੰਡ

Ad Position 21
No active advertisement
ਅਜੀਤ ਡੈਸਕ 23-02-2026
ਫਗਵਾੜਾ, 22 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਵਿਖੇ ਪਿ੍ੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ) ਦੀ ਅਗਵਾਈ ਵਿੱਚ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਧਨੀ ਪਿੰਡ ਤੇ ਲਖਨਪਾਲ ਦੇ ਸਮੂਹ ਐਨ. ਆਰ. ਆਈ. ਅਤੇ ਦਾਨੀ ਸੱਜਣਾਂ ਨੇ ਬਤੌਰ ਮੁੱਖ ਮਹਿਮਾਨ ਹਾਜ਼ਰ ਹੋ ਕੇ ਪੜ੍ਹਾਈ ਤੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ | ਇਸ ਮੌਕੇ ਸਕੂਲ ਵਿੱਚ ਚੱਲ ਰਹੇ ਰੰਗ-ਰੋਗਨ ਤੇ ਵਿਕਾਸ ਕਾਰਜਾਂ ਵਾਸਤੇ ਐਨ.ਆਰ. ਆਈ. ਤੇ ਸੱਜਣਾਂ ਨੇ ਦਿਲ ਖੋਲ੍ਹ ਕੇ ਦਾਨ ਕੀਤਾ | ਸਕੂਲ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਦਾਨ ਦੇਣ ਵਾਲੇ ਐਨ.ਆਰ.ਆਈ. ਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਟੇਜ ਸੈਕਟਰੀ ਦੀ ਭੂਮਿਕਾ ਮੁਨੀਸ਼ ਕੁਮਾਰ ਕੰਪਿਊਟਰ ਫੈਕਲਟੀ ਨੇ ਬਾਖ਼ੂਬੀ ਨਿਭਾਈ | ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਤੇ ਸਰਪੰਚ ਬਲਕਾਰ ਸਿੰਘ ਕੂੰਨਰ ਵੱਲੋਂ ਦਾਨੀ ਸੱਜਣਾ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਚੇਅਰਪਰਸਨ ਮਨਜੀਤ ਕੌਰ, ਗੁਰਮੀਤ ਰਾਮ ਸਾਬਕਾ ਸਰਪੰਚ, ਰਾਮ ਗੋਪਾਲ ਸਾਬਕਾ ਸਰਪੰਚ, ਤਰਸੇਮ ਲਾਲ ਮੈਂਬਰ ਪੰਚਾਇਤ, ਰੇਸ਼ਮ ਲਾਲ ਮੈਂਬਰ ਪੰਚਾਇਤ, ਕਮਲਦੀਪ ਸਿੰਘ ਦੀਪਾ (ਭੱਠੇ ਵਾਲੇ), ਜਸਬੀਰ ਸਿੰਘ ਸੰਧੂ ਜਮਸ਼ੇਰ, ਮਾਸਟਰ ਹੀਰਾ ਲਾਲ , ਰਮਨ ਕੁਮਾਰ ਸਾਬਕਾ ਸਰਪੰਚ, ਸੂਬੇਦਾਰ ਜਤਿੰਦਰ ਕੁਮਾਰ, ਇੰਦਰਪਾਲ ਸਿੰਘ ਪ੍ਰਧਾਨ, ਅਮਰਜੀਤ ਕੁਮਾਰ ਸਾਬਕਾ ਪੰਚ, ਤਰੁਣ ਕੁਮਾਰ ਭੰਬੀ, ਪਿ੍ੰਸੀਪਲ ਗਿਆਨ ਸਿੰਘ, ਦਵਿੰਦਰ ਕੁਮਾਰ, ਪੁਸ਼ਪਾ ਦੇਵੀ ਪੰਚ, ਸੀਮਾ ਦੇਵੀ ਪੰਚ, ਬਲਵਿੰਦਰ ਕੌਰ, ਵਾਈਸ ਪਿ੍ੰਸੀਪਲ ਰਿਸ਼ੀ ਕੁਮਾਰ, ਪਤਵੰਤੇ ਸੱਜਣ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਰਜਿੰਦਰ ਸਿੰਘ ਫੌਜੀ ਨਹੀਂ ਰਹੇ <br/> ਅਗਲੀ ਖ਼ਬਰ ਕੋਸ਼ਿਸ਼ ਖ਼ੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ 19ਵਾਂ ਖੂਨਦਾਨ ਕੈਂਪ ਲਗਾਇਆ <br/>
Ad Position 24