ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ)- ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ 'ਚ ਹੋਈ ਜਿਸ ਵਿਚ ਕੌਮ ਦੀ ਚੜ੍ਹਦੀ ਕਲ੍ਹਾ ਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਪ੍ਰੋਗਰਾਮ ਉਲੀਕਿਆ ਗਿਆ | ਰਘਬੀਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ 1 ਮਾਰਚ ਨੂੰ ਪ੍ਰੋਗਰਾਮ ਕਰਵਾਇਆ ਜਾਵੇਗਾ | ਇਸ ਮੌਕੇ 27 ਫ਼ਰਵਰੀ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਤੇ 1 ਮਾਰਚ ਨੂੰ ਸਵੇਰੇ 9.30 ਵਜੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ | ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਰਗੁਨ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਗੁਰਮਿੰਦਰ ਸਿੰਘ, ਸਰਵਣ ਸਿੰਘ ਹਲਵਾਈ, ਹਰਭਜਨ ਸਿੰਘ, ਗਿਆਨੀ ਅਵਤਾਰ ਸਿੰਘ, ਗਿਆਨੀ ਦੀਪਕ ਸਿੰਘ, ਗੁਰਦਿਆਲ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |