02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਭਦਾਸ 'ਚ ਸਾਲਾਨਾ ਕੀਰਤਨ ਦਰਬਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 23-02-2026
ਬੇਗੋਵਾਲ, 22 ਫਰਵਰੀ (ਸੁਖਜਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਭਦਾਸ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਸੰਬੰਧੀ ਸਾਲਾਨਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕਾਂ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਇਸ ਸੰਬੰਧੀ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ | ਕੀਰਤਨ ਦਰਬਾਰ ਵਿੱਚ ਬਾਬਾ ਮਹਿੰਦਰ ਸਿੰਘ ਮਕਸੂਦਪੁਰ ਵਾਲੇ, ਬਲਿਆਣੀਆਂ ਜਥਾ ਪਿੰਡ ਭਦਾਸ, ਭਾਈ ਬਲਦੇਵ ਸਿੰਘ ਨਮਾਣਾ ਹੈੱਡ ਗ੍ਰੰਥੀ ਗੁਰਦੁਆਰਾ ਭਦਾਸ, ਗਿਆਨੀ ਬਲਦੇਵ ਸਿੰਘ ਨਿਮਾਣਾ ਕਥਾਵਾਚਕ, ਗਿਆਨੀ ਹਰਪ੍ਰੀਤ ਸਿੰਘ ਮੱਤੇਵਾਲ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ ਬਟਾਲਵੀ ਹਜ਼ੂਰੀ ਕੀਰਤਨੀਏ ਸੁਲਤਾਨਪੁਰ ਲੋਧੀ, ਡਾਕਟਰ ਸ਼ਮਸ਼ੇਰ ਸਿੰਘ ਮਿਸ਼ਰਪੁਰਾ ਢਾਡੀ ਜਥੇ ਆਦਿ ਨੇ ਸੰਗਤਾਂ ਨੂੰ ਘੰਟਿਆਂ ਬੱਧੀ ਨਾਮ ਬਾਣੀ ਨਾਲ ਜੋੜਦਿਆਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸਰਪੰਚ ਨਿਸ਼ਾਨ ਸਿੰਘ ਬਲਿਆਣੀਆ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਤਾਰ ਸਿੰਘ ਜੇ.ਈ., ਜਸਵੰਤ ਸਿੰਘ ਫਰਾਂਸ, ਸੂਬੇਦਾਰ ਜਰਨੈਲ ਸਿੰਘ, ਸੂਬੇਦਾਰ ਚਰਨ ਸਿੰਘ, ਗਰੀਬ ਸਿੰਘ ਬਲਿਆਣੀਆਂ, ਮਲਕੀਤ ਸਿੰਘ, ਕਸ਼ਮੀਰ ਸਿੰਘ ਲਾਡਾ, ਜੋਗਾ ਸਿੰਘ, ਪੰਚ ਕੁਲਵੰਤ ਸਿੰਘ, ਹਰਚਰਨ ਸਿੰਘ ਬਿੱਲਾ, ਕਰਨੈਲ ਸਿੰਘ, ਜਗੀਰ ਸਿੰਘ ਬਲਿਆਣੀਆਂ, ਰਤਨ ਸਿੰਘ, ਸੇਵਾ ਸਿੰਘ, ਪਿ੍ੰਸੀਪਲ ਸੇਵਾ ਸਿੰਘ ਭਦਾਸ, ਤਰਸੇਮ ਸਿੰਘ ਬਲਿਆਣੀਆ, ਮਾਨ ਸਿੰਘ ਬਲਿਆਣੀਆਂ, ਰਿੰਕੂ ਗੁੱਜਰ, ਬੰਟੀ ਗੁੱਜਰ, ਪਰਮਜੀਤ ਸਿੰਘ, ਕੁਲਵਿੰਦਰ ਕੌਰ ਸਰਪੰਚ ਬਲਿਆਣੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਾਲਾਂ ਵਾਲੇ ਪੀਰ ਦੀ ਯਾਦ 'ਚ ਕਰਵਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਏਮਜ਼ ਬਠਿੰਡਾ ਦੀ ਟੀਮ ਵਲੋਂ ਮੈਰੀਪੁਰ ਵਿਖੇ ਮੁਫ਼ਤ ਡਾਕਟਰੀ ਜਾਂਚ ਕੈਂਪ <br/>
Ad Position 24