03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਿਵਲ ਹਸਪਤਾਲ 'ਚ ਮੈਡੀਕਲ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 23-02-2026
ਕਪੂਰਥਲਾ, 22 ਫਰਵਰੀ (ਅਮਨਜੋਤ ਸਿੰਘ ਵਾਲੀਆ)- ਸਥਾਨਕ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਅੱਜ ਸਿਵਲ ਹਸਪਤਾਲ ਕਪੂਰਥਲਾ ਵਿਖੇ ਚਮੜੀ ਅਤੇ ਵਾਲਾਂ ਨਾਲ ਸੰਬੰਧਿਤ ਬਿਮਾਰੀਆਂ ਲਈ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਵਿਚ ਇਲਾਕੇ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਡਰਮੈਟੋਲੋਜੀ ਸੇਵਾ ਆਪਣੇ ਸ਼ਹਿਰ ਵਿਚ ਹੀ ਪ੍ਰਾਪਤ ਹੋਈ | ਕੈਂਪ ਵਿਚ ਯੂ.ਕੇ. ਦੀ ਵਿਸ਼ਵ ਪ੍ਰਸਿੱਧ ਚਮੜੀ ਰੋਗਾਂ ਦੇ ਮਾਹਿਰ ਡਾ. ਅਲਕਾ ਮਹਿਤਾ ਨੇ ਆਪਣੀ ਟੀਮ ਸਮੇਤ ਸ਼ਿਰਕਤ ਕੀਤੀ | ਡਾ. ਅਲਕਾ ਮਹਿਤਾ ਤੇ ਉਨ੍ਹਾਂ ਦੀ ਟੀਮ ਡਾ. ਅਲਕਾ ਸਕਿਨ ਕੇਅਰ ਐਂਡ ਹੈਲਥ ਕੇਅਰ ਕਪੂਰਥਲਾ ਬਰਾਂਚ ਵੱਲੋਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰੀਬ 110 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਨੇ ਕਿਹਾ ਸਾਡਾ ਮਕਸਦ ਅੰਤਰਰਾਸ਼ਟਰੀ ਮੈਡੀਕਲ ਮਿਆਰਾਂ ਤੇ ਪਿੰਡ ਪੱਧਰੀ ਸਿਹਤ ਸੇਵਾਵਾਂ ਵਿਚਕਾਰ ਜੋ ਦੂਰੀਆਂ ਹਨ, ਨੂੰ ਘਟਾਉਣਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪਰਮਿੰਦਰ ਕੌਰ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਯਤਨ ਕੀਤੇ ਜਾਂਦੇ ਰਹਿਣਗੇ | ਇਸ ਮੌਕੇ ਸਿਵਲ ਹਸਪਤਾਲ ਦੇ ਚਮੜੀ ਰੋਗ ਮਾਹਿਰ ਡਾਕਟਰ ਅਮਨਦੀਪ ਰਿਆੜ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਭੁਲੱਥ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/> ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਏ <br/>
Ad Position 24