03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਮਹਾਂ ਰੈਲੀ 'ਚ ਗੌਰਮਿੰਟ ਟੀਚਰ ਯੂਨੀਅਨ ਕਪੂਰਥਲਾ ਦੇ ਆਗੂਆਂ ਨੇ ਕੀਤੀ ਭਰਵੀਂ ਸ਼ਮੂਲੀਅਤ <br/>

Ad Position 21
No active advertisement
ਗੌਰਮਿੰਟ ਟੀਚਰ ਯੂਨੀਅਨ ਦੇ ਆਗੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਮਹਾਂ ਰੈਲੀ ਲਈ ਰਵਾਨਾ ਹੋਣ ਸਮੇਂ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ: ਲਾਡੀ ਸਟੂਡੀਓ <br/> 23-02-2026
ਸੁਲਤਾਨਪੁਰ ਲੋਧੀ, 22 ਫ਼ਰਵਰੀ (ਪ.ਪ. ਰਾਹੀਂ)- ਸੁਪਰੀਮ ਕੋਰਟ ਵੱਲੋਂ 1 ਸਤੰਬਰ 2025 ਨੂੰ ਦਿੱਤੇ ਫ਼ੈਸਲੇ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਉੱਪਰ ਨਿਯਮਾਂ ਤੋਂ ਉਲਟ ਜਾ ਕੇ ਜਬਰੀ ਥੋਪੇ ਜਾ ਰਹੇ ਟੈੱਟ ਦੇ ਪੇਪਰ ਵਿਰੁੱਧ ਸਾਂਝੇ ਅਧਿਆਪਕ ਫ਼ਰੰਟ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ ਮਹਾਂ ਰੈਲੀ ਵਿੱਚ ਕਪੂਰਥਲਾ ਜ਼ਿਲੇ੍ਹ ਤੋਂ ਗੌਰਮਿੰਟ ਟੀਚਰ ਯੂਨੀਅਨ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿਰੋਧ ਪ੍ਰਗਟ ਕੀਤਾ | ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਣ ਤੋਂ ਪਹਿਲਾਂ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਧਰਮਿੰਦਰ ਸਿੰਘ ਮੱਲ੍ਹੀ, ਨਰੇਸ਼ ਕੋਹਲੀ, ਬਲਜੀਤ ਸਿੰਘ ਟਿੱਬਾ, ਜਗਜੀਤ ਸਿੰਘ ਰਾਜੂ, ਨਿਰਮਲ ਸਿੰਘ ਚੰਦੀ ਬੂਲਪੁਰ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਅਧਿਆਪਕ ਯੋਗਤਾ ਟੈੱਸਟ ਬਾਰੇ ਦਿੱਤੇ ਫ਼ੈਸਲੇ ਨੂੰ ਤਾਂ ਸੂਬਾ ਸਰਕਾਰ ਤੁਰੰਤ ਲਾਗੂ ਕਰਨ ਲੱਗ ਪਈ ਹੈ ਜਦਕਿ ਸੁਪਰੀਮ ਕੋਰਟ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸੰਬੰਧੀ ਦਿੱਤੇ ਹੁਕਮਾਂ ਨੂੰ ਪਿਛਲੇ ਸਮੇਂ ਤੋਂ ਛਿੱਕੇ ਟੰਗਿਆ ਜਾ ਰਿਹਾ ਹੈ | ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਟੈੱਟ ਦਾ ਉਨ੍ਹਾਂ ਦੀ ਜਥੇਬੰਦੀ ਵੱਲੋਂ ਡੱਟ ਕੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਸੀ.ਐਚ.ਟੀ. ਰਾਮ ਸਿੰਘ, ਅਜੇ ਗੁਪਤਾ, ਸੰਦੀਪ ਸਿੰਘ ਦੁਰਗਾ ਪੁਰ, ਸੁਖਵਿੰਦਰ ਸਿੰਘ ਕਾਲੇਵਾਲ, ਜਸਵਿੰਦਰ ਸਿੰਘ ਸ਼ਿਕਾਰ ਪੁਰ, ਰੇਸ਼ਮ ਸਿੰਘ ਬੂੜੇਵਾਲ, ਸੁਖਨਿੰਦਰ ਸਿੰਘ ਬੂਲਪੁਰ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਨਵਜੀਤ ਕੌਰ, ਨਵਨੀਤ ਜੰਮੂ, ਅਮਨਦੀਪ ਸਿੰਘ, ਯਾਦਵਿੰਦਰ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਸੁਪ੍ਰੀਤ ਕੌਰ, ਹਰਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੈਭਵ ਨੂੰ ਬਿਹਾਰ ਦੇ ਮੁੱਖ ਮੰਤਰੀ ਨੇ ਦਿੱਤਾ 50 ਲੱਖ ਦਾ ਇਨਾਮ <br/> ਅਗਲੀ ਖ਼ਬਰ ਨੰਬਰਦਾਰ ਯੂਨੀਅਨ ਦੀ ਮੀਟਿੰਗ 'ਚ ਅਹਿਮ ਮਸਲਿਆਂ 'ਤੇ ਚਰਚਾ
Ad Position 24