27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਿਆਹ ਸਮਾਗਮ 'ਚ ਹੋਏ ਝਗੜੇ ਦੌਰਾਨ ਲਾੜੇ ਦੇ ਪਿਤਾ 'ਤੇ ਚੜ੍ਹਾਈ ਗੱਡੀ, ਮੌਤ

Ad Position 21
No active advertisement
ਅਜੀਤ ਡੈਸਕ 24-02-2026

ਕਪੂਰਥਲਾ, 23 ਫਰਵਰੀ (ਅਮਨਜੋਤ ਸਿੰਘ ਵਾਲੀਆ)- ਢਿਲਵਾਂ ਵਿਖੇ ਵਿਆਹ ਸਮਾਗਮ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਸਿਵਲ ਹਸਪਤਾਲ ਵਿਖੇ ਤਾਇਨਾਤ ਡਿਊਟੀ ਡਾਕਟਰ ਵਿਜੇ ਨੇ ਦੱਸਿਆ ਕਿ ਪ੍ਰੇਮ ਚੰਦ ਪੁੱਤਰ ਕਰਮ ਚੰਦ ਵਾਸੀ ਮੁੱਦੋਵਾਲ ਨੂੰ ਜ਼ਖ਼ਮੀ ਹਾਲਤ ਵਿਚ ਉਸ ਦੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਆਹ ਸਮਾਗਮ ਚੱਲ ਰਿਹਾ ਸੀ ਤੇ ਪ੍ਰੇਮ ਚੰਦ ਜੋ ਕਿ ਵਿਆਹ ਵਾਲੇ ਲੜਕੇ ਦਾ ਪਿਤਾ ਹੈ, ਦਾ ਕਿਸੇ ਰਿਸ਼ਤੇਦਾਰ ਨਾਲ ਝਗੜਾ ਹੋ ਗਿਆ, ਜਿਸ ਨੇ ਆਪਣੀ ਗੱਡੀ ਨਾਲ ਪ੍ਰੇਮ ਚੰਦ ਨੂੰ ਕੁਚਲ ਦਿੱਤਾ | ਇਸ ਸੰਬੰਧੀ ਥਾਣਾ ਢਿਲਵਾਂ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਢਿਲਵਾਂ ਥਾਣੇ ਦੇ ਐਡੀਸ਼ਨਲ ਐਸ.ਐਚ.ਓ. ਏ.ਐਸ.ਆਈ. ਪਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਣਾ ਗੁਰਜੀਤ ਸਿੰਘ ਵਲੋਂ ਨਵੀਂ ਫ਼ਸਲ 'ਕਸਾਵਾ' ਦੀ ਸ਼ੁਰੂਆਤ ਅਗਲੀ ਖ਼ਬਰ ਮੁਰੰਮਤ ਕਾਰਨ ਹਮੀਰਾ ਦਾ ਰੇਲਵੇ ਫਾਟਕ ਦੋ ਦਿਨ ਲਈ ਬੰਦ ਰਹੇਗਾ
Ad Position 24