28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗਰਮੀ ਦਾ ਪ੍ਰਭਾਵ ਘਟਾਉਣ ਲਈ ਕਿਸਾਨ ਫ਼ਸਲ ਨੂੰ ਹਲਕਾ ਪਾਣੀ ਲਾਉਣ- ਡਾ.ਬਲਕਾਰ ਸਿੰਘ <br/>

Ad Position 21
No active advertisement
ਅਜੀਤ ਡੈਸਕ 24-02-2026
ਕਪੂਰਥਲਾ, 23 ਫਰਵਰੀ (ਅਮਰਜੀਤ ਕੋਮਲ)- ਮੌਸਮ ਖੁੱਲ੍ਹਣ ਨਾਲ ਦਿਨ ਵੇਲੇ ਵੱਧ ਤਾਪਮਾਨ ਫ਼ਸਲਾਂ ਲਈ ਨੁਕਸਾਨਦੇਹ ਹੋ ਸਕਦਾ ਹੈ ਕਿਉਂਕਿ ਇਸ ਸਮੇਂ ਕਣਕ ਅਤੇ ਸਰੋਂ੍ਹ ਦੀ ਫ਼ਸਲ ਦਾਣੇ ਭਰਨ ਦੀ ਅਵਸਥਾ ਵਿਚ ਹੈ, ਜੋ ਕਿ ਵੱਧ ਰਹੀ ਗਰਮੀ ਕਾਰਨ ਬਹੁਤ ਹੀ ਸੰਵੇਦਨਸ਼ੀਲ ਹੈ | ਇਹ ਗੱਲ ਡਾ. ਬਲਕਾਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਗਰਮੀ ਜ਼ਿਆਦਾ ਹੋਣ ਕਾਰਨ ਫ਼ਸਲ ਜਲਦੀ ਪੱਕ ਜਾਂਦੀ ਹੈ ਤੇ ਦਾਣੇ ਸੁੰਗੜ ਜਾਂਦੇ ਹਨ, ਜਿਸ ਨਾਲ ਝਾੜ ਤੇ ਫ਼ਸਲ ਦੀ ਗੁਣਵੱਤਾ 'ਤੇ ਅਸਰ ਪੈਂਦਾ ਹੈ | ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਗਰਮੀ ਦਾ ਪ੍ਰਭਾਵ ਘਟਾਉਣ ਲਈ ਮੌਸਮ ਨੂੰ ਮੁੱਖ ਰੱਖਦਿਆਂ ਫ਼ਸਲ ਨੂੰ ਹਲਕਾ ਪਾਣੀ ਲਾਉਣ, ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਮੇਂ ਸਿਰ ਬੀਜੀ ਕਣਕ ਦੀ ਫ਼ਸਲ ਨੂੰ ਮੂੰਹ ਅਤੇ ਹਨੇਰੀ ਦਾ ਧਿਆਨ ਰੱਖ ਕੇ ਮਾਰਚ ਦੇ ਅਖੀਰ ਤੱਕ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ ਜਦਕਿ ਪਿਛੇਤੀ ਬਿਜਾਈ ਵਾਲੀ ਕਣਕ ਨੂੰ 10 ਅਪ੍ਰੈਲ ਤੱਕ ਪਾਣੀ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਵਿਚ ਤਿੰਨ ਫ਼ਸਲਾਂ ਲੈਣ ਵਾਲੇ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਇਸ ਵਾਰ ਮੱਕੀ ਦੀ ਬਜਾਏ ਪਿਛੇਤੀ ਕਣਕ ਦੀ ਬਿਜਾਈ ਨੂੰ ਤਰਜੀਹ ਦਿੱਤੀ ਗਈ ਹੈ ਤੇ ਪਿਛੇਤੀ ਕਣਕ ਤੇ ਤਾਪਮਾਨ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕਿਸਾਨ 10 ਅਪ੍ਰੈਲ ਤੱਕ ਪਾਣੀ ਦਿੰਦੇ ਰਹਿਣ | ਡਾ. ਬਲਕਾਰ ਸਿੰਘ ਨੇ ਕਿਹਾ ਕਿ ਪਿਛੇਤੀ ਕਣਕ 'ਤੇ ਪੋਟਾਸ਼ੀਅਮ ਨਾਈਟਰੇਟ (13:0:45) ਦੋ ਕਿੱਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਇਕ ਸਪਰੇਅ ਗੋਭ ਭਰਨ ਤੇ ਦੂਜੀ ਸਪਰੇਅ ਨਿਸਾਰੇ ਸਮੇਂ ਕਰਨ ਨਾਲ ਤਾਪਮਾਨ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਵਲੋਂ ਡੀ.ਸੀ. ਕਪੂਰਥਲਾ ਦਾ ਧੰਨਵਾਦ <br/> ਅਗਲੀ ਖ਼ਬਰ ਪਿੰਡ ਰਾਮਗੜ੍ਹ 'ਚ ਪੁਲਿਸ ਪ੍ਰਸ਼ਾਸਨ ਵਲੋਂ ਧੱਕੇਸ਼ਾਹੀ ਦੀ ਬਸਪਾ ਆਗੂਆਂ ਵਲੋਂ ਜ਼ੋਰਦਾਰ ਨਿਖੇਧੀ <br/>
Ad Position 24