28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਾਬਾ ਸ੍ਰੀ ਚੰਦ ਵੈੱਲਫੇਅਰ ਟਰੱਸਟ ਵਲੋਂ ਹਫ਼ਤਾਵਾਰੀ ਚੌਪਹਿਰਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 24-02-2026
ਸੁਲਤਾਨਪੁਰ ਲੋਧੀ, 23 ਫਰਵਰੀ (ਨਰੇਸ਼ ਹੈਪੀ)- ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਜ਼ਿਲ੍ਹਾ ਕਪੂਰਥਲਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਾਤਨ ਘਰ ਅਸਥਾਨ ਅਤੇ ਬਾਬਾ ਸ੍ਰੀ ਚੰਦ ਜੀ ਤੇ ਬਾਬਾ ਲੱਖਮੀ ਦਾਸ ਜੀ ਦੇ ਜਨਮ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਕੀਤੇ ਹਰ ਐਤਵਾਰ ਦੇ ਹਫ਼ਤਾਵਾਰੀ ਨਾਮ ਬਾਣੀ ਸਿਮਰਨ ਦੇ ਚੌਪਹਿਰਾ ਸਮਾਗਮ 'ਚ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਈਆਂ | ਇਸ ਮੌਕੇ ਦੂਰ ਦੁਰਾਡੇ, ਇਲਾਕੇ ਤੇ ਸ਼ਹਿਰ ਦੀਆਂ ਸੰਗਤਾਂ ਦੇ ਨਾਲ ਮਿਲ ਕੇ ਗੁਰਬਾਣੀ ਦੇ ਪਾਠ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕੀਤੇ ਗਏ | ਇਸ ਮੌਕੇ ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਰਾਜਾ ਗੁਰਪ੍ਰੀਤ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ | ਸਮਾਗਮ ਵਿਚ ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਰਾਜਾ ਗੁਰਪ੍ਰੀਤ ਸਿੰਘ, ਬੀਬੀ ਗੁਰਬਖਸ਼ ਕੌਰ, ਮਲਕੀਤ ਸਿੰਘ, ਬੀਬੀ ਅਮਰਜੀਤ ਕੌਰ, ਬੀਬੀ ਮਨਜਿੰਦਰ ਕੌਰ, ਗਿਆਨੀ ਅਵਤਾਰ ਸਿੰਘ ਸੰਧੂ ਗ੍ਰੰਥੀ, ਜਸਵੀਰ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ, ਬਿਮਲਾ, ਗੁਰਪ੍ਰੀਤ ਕੌਰ, ਮਨਜੀਤ ਕੌਰ, ਸੁਰਜੀਤ ਕੌਰ, ਕੁਲਵੰਤ ਕੌਰ, ਰਜਿੰਦਰ ਕੌਰ, ਜਸਵੰਤ ਕੌਰ, ਹਰਭਜਨ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਬੀਬੀ ਗੁਰਬਖਸ਼ ਕੌਰ, ਕੁਲਵੰਤ ਕੌਰ, ਅਮਿ੍ਤਪਾਲ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਗੁਰਦੇਵ ਸਿੰਘ, ਜਸਬੀਰ ਕੌਰ, ਅਮਰੀਕ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸੈਫਲਾਬਾਦ 'ਚ 15ਵਾਂ ਕਬੱਡੀ ਕੱਪ ਅੱਜ ਤੋਂ <br/> ਅਗਲੀ ਖ਼ਬਰ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਵਲੋਂ ਡੀ.ਸੀ. ਕਪੂਰਥਲਾ ਦਾ ਧੰਨਵਾਦ <br/>
Ad Position 24