28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਨੂੰ ਈ-ਲਰਨਿੰਗ ਸਟੇਸ਼ਨ ਭੇਟ <br/>

Ad Position 21
No active advertisement
ਅਜੀਤ ਡੈਸਕ 24-02-2026
ਕਪੂਰਥਲਾ, 23 ਫਰਵਰੀ (ਸਡਾਨਾ)- ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਰੋਟਰੀ ਕਲੱਬ ਕਪੂਰਥਲਾ ਡਾਊਨ ਟਾਊਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਖੇ ਈ-ਲਰਨਿੰਗ ਸਟੇਸ਼ਨ ਭੇਟ ਕੀਤਾ ਗਿਆ | ਕਲੱਬ ਦੇ ਪ੍ਰਧਾਨ ਯੋਗੇਸ਼ ਤਲਵਾੜ ਨੇ ਦੱਸਿਆ ਕਿ 23 ਫਰਵਰੀ ਨੂੰ ਰੋਟਰੀ ਇੰਟਰਨੈਸ਼ਨਲ ਦਿਵਸ ਮਨਾਇਆ ਜਾਂਦਾ ਹੈ ਤੇ ਇਸ ਸਾਲ ਰੋਟਰੀ ਨੂੰ ਸੇਵਾ ਕਾਰਜਾਂ ਵਿਚ ਲੱਗੇ ਹੋਏ 121 ਸਾਲ ਪੂਰੇ ਹੋ ਜਾਣਗੇ ਤੇ ਇਸੇ ਖੁਸ਼ੀ ਵਿਚ ਕਲੱਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਖੇ ਵਿਦਿਆਰਥੀਆਂ ਦੀ ਜ਼ਰੂਰਤ ਨੂੰ ਦੇਖਦੇ ਹੋਏ ਈ ਲਰਨਿੰਗ ਸਟੇਸ਼ਨ ਭੇਟ ਕੀਤਾ ਗਿਆ ਹੈ, ਜਿਸ ਵਿਚ ਕੰਪਿਊਟਰ ਪ੍ਰੋਜੈਕਟਰ, ਸਕਰੀਨ ਤੇ ਸਪੀਕਰ ਆਦਿ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਪਹਿਲਾਂ ਵੀ ਵੱਖ-ਵੱਖ ਸਕੂਲਾਂ ਨੂੰ ਹੈਾਡ ਵਾਸ਼ ਸਟੇਸ਼ਨ ਭੇਟ ਕੀਤੇ ਜਾ ਚੁੱਕੇ ਹਨ | ਸਕੂਲ ਪਿ੍ੰਸੀਪਲ ਮਨਜੀਤ ਸਿੰਘ ਨੇ ਰੋਟਰੀ ਕਲੱਬ ਡਾਊਨ ਟਾਊਨ ਦਾ ਈ-ਲਰਨਿੰਗ ਸਟੇਸ਼ਨ ਭੇਟ ਕਰਨ 'ਤੇ ਧੰਨਵਾਦ ਕੀਤਾ | ਇਸ ਮੌਕੇ ਕਲੱਬ ਦੇ ਸਕੱਤਰ ਗਗਨਦੀਪ ਮਹਿਰਾ, ਸਾਬਕਾ ਅਸਿਸਟੈਂਟ ਗਵਰਨਰ ਅਵਿਨਾਸ਼ ਸ਼ਰਮਾ, ਸਾਬਕਾ ਪ੍ਰਧਾਨ ਉਂਕਾਰ ਕਾਲੀਆ, ਐਡਵੋਕੇਟ ਪੀ.ਕੇ. ਤੁਲੀ, ਜ਼ੋਨ ਕੋਆਰਡੀਨੇਟਰ ਸੁਕੇਸ਼ ਜੋਸ਼ੀ ਤੇ ਸਕੂਲ ਦੇ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਟੈੱਕ ਟਾਈਟਨਜ਼ 2026' ਅੰਤਰ ਕਾਲਜ ਮੁਕਾਬਲੇ 'ਚ ਸਰਕਾਰੀ ਕਾਲਜ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਕੈਪਸੂਲਾਂ ਸਣੇ ਦੋ ਕਾਬੂ, ਕੇਸ ਦਰਜ <br/>
Ad Position 24