28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅਜੋਕੇ ਯੁੱਗ ਅੰਦਰ ਸੰਤਾਂ ਮਹਾਂਪੁਰਸ਼ਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ-ਬੀਬੀ ਜਗੀਰ ਕੌਰ

Ad Position 21
No active advertisement
ਅਜੀਤ ਡੈਸਕ 24-02-2026
ਭੁਲੱਥ, 23 ਫਰਵਰੀ (ਮੇਹਰ ਚੰਦ ਸਿੱਧੂ)- ਸਬ-ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਖ਼ੁਰਦ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਵੱਲੋਂ ਸ਼ਹੀਦ ਭਾਈ ਮਨੀ ਸਿੰਘ, ਭਾਈ ਦਿਆਲਾ ਜੀ, ਬਾਬਾ ਮੱਖਣ ਸ਼ਾਹ ਲੁਬਾਣਾ, ਬਾਬਾ ਲੱਖੀ ਸ਼ਾਹ ਵਣਜਾਰਾ ਤੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 11ਵਾਂ ਮਹਾਨ ਗੁਰਮਤਿ ਸਮਾਗਮ ਕਰਾਇਆ ਗਿਆ | ਸਮਾਗਮ ਦੌਰਾਨ ਭਾਈ ਸਰਬਜੀਤ ਸਿੰਘ ਧੂੰਦਾ ਵੱਲੋਂ ਆਪਣੇ ਜਥੇ ਰਾਹੀਂ ਸੰਗਤਾਂ ਨੂੰ ਕਥਾ ਤੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐੱਸ.ਜੀ.ਪੀ.ਸੀ. ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਅਜੋਕੇ ਯੁੱਗ ਅੰਦਰ ਸੰਤਾਂ ਮਹਾਂਪੁਰਸ਼ਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ ਤਾਂ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਆਵਾਮ ਨੂੰ ਪ੍ਰੇਰਨਾ ਮਿਲ ਸਕੇ | ਭਾਈ ਹਰਭਜਨ ਸਿੰਘ ਸ਼ਾਨ, ਭਾਈ ਜਗਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਪ੍ਰਗਟ ਸਿੰਘ, ਭਾਈ ਪਲਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਚੜ੍ਹਦੀ ਪੱਤੀ ਭਟਨੂਰਾ ਕਲਾਂ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਉਚੇਚੇ ਤੌਰ 'ਤੇ ਪੁੱਜੇ ਢਾਡੀ ਜੱਥਾ ਬੀਬੀ ਰਾਜਵਿੰਦਰ ਕੌਰ ਖ਼ਾਲਸਾ ਮਹਿਤੇ ਵਾਲਿਆਂ ਵੱਲੋਂ ਵੀ ਆਪਣੇ ਜਥੇ ਰਾਹੀਂ ਹਾਜ਼ਰੀ ਲਗਵਾਈ ਗਈ | ਸਟੇਜ ਸਕੱਤਰ ਦੀ ਭੂਮਿਕਾ ਲਖਬੀਰ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਹਰਮਨਜੀਤ ਸਿੰਘ ਕੈਸ਼ੀਅਰ, ਸੂਬੇਦਾਰ ਕੁਲਦੀਪ ਸਿੰਘ, ਵਿਸਾਖਾ ਸਿੰਘ, ਸਰਪੰਚ ਸੁਰਜੀਤ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਪਿ੍ੰਸੀਪਲ ਕੁਲਵੰਤ ਸਿੰਘ ਤੇ ਹੋਰ ਬਹੁਤ ਸਾਰੇ ਬਹੁਤ ਸਾਰੇ ਮੋਹਤਵਾਰ ਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਖਹਿਰਾ ਦੇ ਘਰ 'ਤੇ ਪੀਲਾ ਪੰਜਾ ਚਲਾਉਣਾ ਬਹੁਤ ਹੀ ਨਿੰਦਣਯੋਗ- ਤੱਖਰ <br/> ਅਗਲੀ ਖ਼ਬਰ 'ਟੈੱਕ ਟਾਈਟਨਜ਼ 2026' ਅੰਤਰ ਕਾਲਜ ਮੁਕਾਬਲੇ 'ਚ ਸਰਕਾਰੀ ਕਾਲਜ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24