28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੰਤ ਬਾਬਾ ਕੇਵਲ ਸਿੰਘ ਰੋਹੀ ਵਾਲਿਆਂ ਦੀ 45ਵੀਂ ਬਰਸੀ ਸੰਬੰਧੀ ਗੁਰਦੁਆਰਾ ਸੰਤਪੁਰਾ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 24-02-2026
ਕਪੂਰਥਲਾ, 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਬ੍ਰਹਮ ਗਿਆਨੀ 108 ਸੰਤ ਬਾਬਾ ਕੇਵਲ ਦਾਸ ਰੋਹੀ ਵਾਲਿਆਂ ਦੀ 45ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸੰਤ ਬਾਬਾ ਕੇਵਲ ਦਾਸ ਮੁਹੱਲਾ ਸੰਤਪੁਰਾ ਵਿਚ ਇਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਤੋਂ ਬਾਅਦ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਲੇਰ ਸਿੰਘ ਹੈੱਡ ਗ੍ਰੰਥੀ ਹਜ਼ੂਰੀ ਰਾਗੀ ਕਪੂਰਥਲਾ, ਭਾਈ ਹਰਵਿੰਦਰ ਸਿੰਘ ਪ੍ਰਚਾਰਕ ਅੰਮਿ੍ਤਸਰ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਲ ਸਬੰਧਿਤ ਬੀਬੀਆਂ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸੰਤ ਬਾਬਾ ਕੇਵਲ ਦਾਸ ਰੋਹੀ ਵਾਲੇ ਟਰੱਸਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿਚ ਕੌਂਸਲਰ ਕੇਹਰ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਸੋਹਣ ਸਿੰਘ, ਰਾਮ ਸਿੰਘ, ਕੁਲਦੀਪ ਸਿੰਘ ਆਰ.ਸੀ.ਐਫ., ਹਰਨੇਕ ਸਿੰਘ, ਜਗੀਰ ਸਿੰਘ, ਲਖਵਿੰਦਰ ਸਿੰਘ, ਹਰਭਜਨ ਸਿੰਘ, ਬਲਜਿੰਦਰ ਸਿੰਘ, ਮਨਦੀਪ ਸਿੰਘ, ਮਨਜਿੰਦਰ ਸਿੰਘ ਮਠਾੜੂ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਠਾੜੂ, ਹਰਪ੍ਰੀਤ ਸਿੰਘ, ਬਲਵੰਤ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਬਲਦੇਵ ਸਿੰਘ ਭੰਮਰਾ, ਅਨਮੋਲ ਸਿੰਘ, ਸਰਬਜੀਤ ਸਿੰਘ ਮੰਝ ਤੋਂ ਇਲਾਵਾ ਇਲਾਕੇ ਦੀਆਂ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਟਰੱਸਟ ਦੇ ਮੈਂਬਰਾਂ ਵਲੋਂ ਕੁੱਝ ਸੇਵਾਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸੇ ਦੌਰਾਨ ਹੀ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿਚ 35 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਬੀਤੇ ਦਿਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਚ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਨੇ 37 ਪ੍ਰਾਣੀਆਂ ਨੂੰ ਅੰਮਿ੍ਤ ਛਕਾਇਆ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਕਾਰ ਭੇਟਾਂ ਰਹਿਤ ਦਿੱਤੇ ਗਏ |
Ad Position 22
No active advertisement
ਪਿਛਲੀ ਖ਼ਬਰ ਮੈਰੀਪੁਰ ਦੇ ਫੁੱਟਬਾਲ ਟੂਰਨਾਮੈਂਟ 'ਚ ਆਲ ਓਪਨ ਵਰਗ 'ਚ ਮੇਜ਼ਬਾਨ ਟੀਮ ਦਾ ਕਬਜ਼ਾ <br/> ਅਗਲੀ ਖ਼ਬਰ ਵਿਧਾਇਕ ਖਹਿਰਾ ਦੇ ਘਰ 'ਤੇ ਪੀਲਾ ਪੰਜਾ ਚਲਾਉਣਾ ਬਹੁਤ ਹੀ ਨਿੰਦਣਯੋਗ- ਤੱਖਰ <br/>
Ad Position 24