28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਤੇ ਕਿਸਾਨ ਹਿੱਤਾਂ ਦੇ ਵਿਰੁੱਧ : ਧਾਲੀਵਾਲ

Ad Position 21
No active advertisement
ਅਜੀਤ ਡੈਸਕ 24-02-2026
ਫਗਵਾੜਾ, 23 ਫਰਵਰੀ (ਹਰਜੋਤ ਸਿੰਘ ਚਾਨਾ)- ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਫਗਵਾੜਾ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐਸ.) ਦੀ ਅਗਵਾਈ ਹੇਠ ਸਥਾਨਕ ਤਹਿਸੀਲ ਕੰਪਲੈਕਸ 'ਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਮ ਉਪ ਮੰਡਲ ਮੈਜਿਸਟਰੇਟ ਰਣਦੀਪ ਹੀਰ ਰਾਹੀਂ ਮੰਗ ਪੱਤਰ ਵੀ ਦਿੱਤਾ ਗਿਆ | ਵਿਧਾਇਕ ਧਾਲੀਵਾਲ ਨੇ ਕਿਹਾ ਕਿ ਭਾਰਤ-ਅਮਰੀਕਾ ਵਿਚਕਾਰ ਪ੍ਰਸਤਾਵਿਤ ਵਪਾਰ ਸਮਝੌਤਾ ਦੇਸ਼ ਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ ਤੇ ਇਸ ਵਿੱਚ ਦੇਸ਼ ਭਰ, ਖ਼ਾਸ ਕਰਕੇ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਤਬਾਹ ਕਰਨ ਦੀ ਪੂਰੀ ਸਮਰੱਥਾ ਹੈ | ਇਸ ਮੌਕੇ ਕਾਂਗਰਸ ਐੱਸ.ਸੀ. ਸੈੱਲ, ਬੀ.ਸੀ. ਸੈੱਲ, ਸ਼ਹਿਰੀ, ਦਿਹਾਤੀ, ਐਨ.ਐਸ.ਯੂ.ਆਈ., ਮਹਿਲਾ ਵਿੰਗ, ਸੇਵਾ ਦਲ ਦੇ ਆਗੂਆਂ ਤੋਂ ਇਲਾਵਾ ਨਗਰ ਕੌਂਸਲਰ, ਪਿੰਡਾਂ ਦੇ ਸਰਪੰਚ, ਪੰਚ, ਨੰਬਰਦਾਰ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ 'ਤੇ ਤਿੰਨ ਵਾਹਨਾਂ ਦੀ ਟੱਕਰ <br/> ਅਗਲੀ ਖ਼ਬਰ ਚੰਨਪ੍ਰੀਤ ਮੈਮੋਰੀਅਲ ਹਸਪਤਾਲ ਵਲੋਂ ਮੈਡੀਕਲ ਕੈਂਪ 15 ਮਾਰਚ ਨੂੰ
Ad Position 24