28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅਕਾਲੀ ਆਗੂ ਐੱਚ.ਐੱਸ. ਵਾਲੀਆ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ 4 ਖਿਲਾਫ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-02-2026
ਜਲੰਧਰ, 23 ਫਰਵਰੀ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਇੰਚਾਰਜ ਐੱਚ.ਐੱਸ. ਵਾਲੀਆ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਥਾਣਾ ਮਕਸੂਦਾਂ ਦੀ ਪੁਲਿਸ ਵਲੋਂ ਦਵਿੰਦਰ ਸਿੰਘ ਤਨਵਰ ਉਰਫ ਰੋਮੀ ਪੁੱਤਰ ਕੁਲਦੀਪ ਸਿੰਘ ਵਾਸੀ 777 ਕਾਲੀਆ ਕਾਲੋਨੀ ਅਤੇ ਨਿਤੀਨ ਰਾਣਾ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਕਾਲੀਆ ਕਾਲੋਨੀ ਸਮੇਤ ਦੋ ਹੋਰਨਾਂ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਦੱਸਣਯੋਗ ਹੈ ਕਿ ਬੀਤੇ ਸਨਿਚਰਵਾਰ ਨੂੰ ਬਾਅਦ ਦੁਪਹਿਰ ਅਕਾਲੀ ਆਗੂ ਐੱਚ.ਐੱਸ. ਵਾਲੀਆ ਆਪਣੇ ਘਰ ਜਲੰਧਰ ਕੁੰਜ ਤੋਂ ਕਪੂਰਥਲਾ ਨੂੰ ਜਾਣ ਲਈ ਗੱਡੀ 'ਚ ਬੈਠੇ ਹੀ ਸਨ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਅੱਗੇ ਗੱਡੀ ਲਗਾ ਕੇ ਸ. ਵਾਲੀਆ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਇਸ ਦੌਰਾਨ ਜਦੋਂ ਉਨ੍ਹਾਂ ਦੇ ਡਰਾਈਵਰ ਹਰਜੀਤ ਸਿੰਘ ਨੇ ਅੱਗੇ ਆ ਕੇ ਉਨ੍ਹਾਂ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਹੱਥ ਗੰਭੀਰ ਜ਼ਖਮੀਂ ਹੋ ਗਿਆ | ਇਸ ਦੌਰਾਨ ਰੌਲਾ ਸੁਣ ਕੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਵਲੋਂ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਮੌਕੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਏ | ਸ. ਵਾਲੀਆ 'ਤੇ ਹਮਲਾ ਕਰਨ ਤੋਂ ਪਹਿਲਾਂ ਉਕਤ ਹਮਲਾਵਰਾਂ ਵਲੋਂ ਜਲੰਧਰ ਕੁੰਜ ਦੀ ਹੀ ਰਹਿਣ ਵਾਲੀ ਇਕ ਹੋਰ ਔਰਤ ਦੇ ਘਰ 'ਚ ਵੜ ਕੇ ਉਸ ਉੱਪਰ ਹਮਲਾ ਕਰਕੇ ਘਰ 'ਚ ਪਏ ਸਾਮਾਨ ਦੀ ਭੰਨਤੋੜ ਕੀਤੀ ਗਈ ਤੇ ਇਸ ਮਾਮਲੇ 'ਚ ਵੀ ਥਾਣਾ ਮਕਸੂਦਾਂ ਦੀ ਪੁਲਿਸ ਵਲੋਂ ਦੋਸ਼ੀਆਂ ਖਿਲਾਫ ਇਕ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ. ਐੱਚ.ਐੱਸ. ਵਾਲੀਆ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਕਪੂਰਥਲਾ ਨੂੰ ਜਾ ਰਹੇ ਸਨ ਤੇ ਰਸਤੇ 'ਚ ਉਨ੍ਹਾਂ ਦੀ ਗੱਡੀ 'ਤੇ ਉਕਤ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਦਾ ਡਰਾਈਵਰ ਗੰਭੀਰ ਜ਼ਖਮੀਂ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਹਮਲਾਵਰ 'ਤੇ ਪਹਿਲਾਂ ਵੀ ਕਈ ਕੇਸ ਦਰਜ ਹਨ ਤੇ ਉਹ ਪਿਛਲੇ ਕੁੱਝ ਸਮੇਂ ਤੋਂ ਜਲੰਧਰ ਕੁੰਜ 'ਚ ਹੀ ਰਹਿਣ ਵਾਲੀ ਉਕਤ ਔਰਤ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਜਿਸ ਸੰਬੰਧੀ ਔਰਤ ਵਲੋਂ ਉਕਤ ਦਵਿੰਦਰ ਸਿੰਘ ਖਿਲਾਫ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਤੇ ਉਨ੍ਹਾਂ ਨੇ ਉਕਤ ਦੋਸ਼ੀ ਖਿਲਾਫ ਕੇਸ ਦਰਜ ਕਰਵਾਉਣ 'ਚ ਔਰਤ ਦੀ ਮਦਦ ਕੀਤੀ ਸੀ | ਇਸ ਮਾਮਲੇ 'ਚ ਪੁਲਿਸ ਵਲੋਂ ਦੋਸ਼ੀ ਨੂੰ ਗਿ੍ਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਤੇ ਹਾਲ ਹੀ 'ਚ ਉਹ ਤਿੰਨ ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਇਆ ਸੀ | ਜੇਲ੍ਹ ਤੋਂ ਬਾਹਰ ਆ ਕੇ ਪਹਿਲਾਂ ਉਸ ਨੇ ਉਕਤ ਔਰਤ ਦੇ ਘਰ 'ਤੇ ਹਮਲਾ ਕੀਤਾ ਤੇ ਬਾਅਦ 'ਚ ਉਨ੍ਹਾਂ ਦੇ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਦੇ ਲੋਕ ਇਕੱਠੇ ਨਾ ਹੁੰਦੇ ਤਾਂ ਦੋਸ਼ੀਆਂ ਵਲੋਂ ਉਨ੍ਹਾਂ ਨੂੰ ਹੋਰ ਵੀ ਨੁਕਸਾਨ ਪਹੁੰਚਾਇਆ ਜਾ ਸਕਦਾ ਸੀ | ਇਸ ਸੰਬੰਧੀ ਥਾਣਾ ਮਕਸੂਦਾਂ ਦੇ ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਾਣੀ ਸੀਵਰੇਜ ਦੇ ਬਿੱਲ ਨਾ ਦੇਣ ਵਾਲੇ ਲੋਕਾਂ ਦੇ ਕੱਟੇ ਜਾਣ ਕੁਨੈਕਸ਼ਨ- ਮੇਅਰ ਅਗਲੀ ਖ਼ਬਰ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ 'ਤੇ ਤਿੰਨ ਵਾਹਨਾਂ ਦੀ ਟੱਕਰ <br/>
Ad Position 24