ਇਸ ਤੋਂ ਪਹਿਲਾਂ ਮੇਅਰ ਵਨੀਤ ਧੀਰ ਦੀ ਪ੍ਰਧਾਨਗੀ ਵਿਚ ਪਾਣੀ ਅਤੇ ਸੀਵਰੇਜ ਬਿੱਲਾਂ ਦੀ ਵਸੂਲੀ ਦੇ ਟੀਚੇ ਪੂਰੇ ਕਰਨ ਲਈ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਕੋਈ ਢਿਲਾਈ ਨਹੀਂ ਸਹਿਣ ਕੀਤੀ ਜਾਵੇਗੀ ਤੇ ਜੇਕਰ ਇਹ ਵਸੂਲੀ ਟੀਚੇ ਪੂਰੇ ਨਾ ਹੋਏ ਤਾਂ ਨਿਗਮ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਵਿਚ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ, ਸੁਪਰਡੰਟ ਵਾਟਰ ਸਪਲਾਈ ਹਰਪ੍ਰੀਤ ਵਾਲੀਆ ਤੇ ਸਮੂਹ ਜ਼ੋਨਲ ਵਸੂਲੀ ਸਟਾਫ਼ ਮੈਂਬਰ ਸ਼ਾਮਿਲ ਸਨ | ਮੀਟਿੰਗ ਵਿਚ ਸਮੂਹ ਵਸੂਲੀ ਸਟਾਫ਼ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਗਈ ਕਿ ਮੌਜੂਦਾ ਵਿੱਤੀ ਸਾਲ ਦੇ ਬਜਟ ਟੀਚੇ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਤੇ ਇਸ ਮੰਤਵ ਲਈ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕੁਨੈਕਸ਼ਨਾਂ ਨੂੰ ਕੱਟਿਆ ਜਾਵੇ | ਬਿਲਿੰਗ ਸ਼ਾਖਾ ਦੀ ਰਿਪੋਰਟ ਅਨੁਸਾਰ ਅਜਿਹੇ ਖਪਤਕਾਰ ਜਿਨ੍ਹਾਂ ਦੇ ਕੁਨੈਕਸ਼ਨਾਂ ਤੇ ਮੀਟਰ ਦਾ ਇੰਦਰਾਜ ਹੈ ਪਰ ਇਨ੍ਹਾਂ ਦੇ ਬਿੱਲ ਜਾਰੀ ਨਹੀਂ ਕੀਤੇ ਗਏ ਹਨ ਜਿਸ ਕਾਰਨ ਨਿਗਮ ਦੀ ਵਸੂਲੀ ਪ੍ਰਭਾਵਿਤ ਹੋ ਰਹੀ, ਨੂੰ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ | ਇਸ ਤੋਂ ਇਲਾਵਾ ਸਮੂਹ ਸਟਾਫ਼ ਨੂੰ ਇਹ ਸਖ਼ਤ ਨਿਰਦੇਸ਼ ਕੀਤੇ ਗਏ ਕਿ ਜਿਸ ਵੀ ਰਿਕਵਰੀ ਸਟਾਫ਼ ਦੀ ਰਿਕਵਰੀ ਘੱਟ ਪਾਈ ਗਈ ਤਾਂ ਉਸ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ ਤੇ ਉਸ ਦਾ ਤਬਾਦਲਾ ਕਿਸੇ ਹੋਰ ਸ਼ਾਖਾ 'ਚ ਕਰ ਦਿੱਤਾ ਜਾਵੇਗਾ |