12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕਪੂਰਥਲਾ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-02-2026
ਫਗਵਾੜਾ, 24 ਫਰਵਰੀ (ਹਰਜੋਤ ਸਿੰਘ ਚਾਨਾ)-ਆੜ੍ਹਤੀ ਐਸੋਸੀਏਸ਼ਨ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਨਰੇਸ਼ ਭਾਰਦਵਾਜ ਦੀ ਅਗਵਾਈ 'ਚ ਕੇ.ਜੀ. ਰਿਜ਼ੋਰਟ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਤਰਨਤਾਰਨ ਐਸੋਸੀਏਸ਼ਨ ਦੇ ਪ੍ਰਧਾਨ ਕੁਲਬੀਰ ਸਿੰਘ ਕੁਸੇਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਆੜ੍ਹਤੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਮਾਰਚ ਨੂੰ ਤਰਨਤਾਰਨ 'ਚ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਜਨਰਲ ਇਜਲਾਸ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਸਮੂਹ ਆੜ੍ਹਤੀਆਂ ਨੂੰ ਇਸ ਜਨਰਲ ਇਜਲਾਸ 'ਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ 16 ਮਾਰਚ ਨੂੰ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੀ ਹਰੀਕੇ ਮੰਡੀ 'ਚ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਸਰਕਾਰਾਂ ਕੋਲ ਆੜ੍ਹਤੀਆਂ ਦੇ ਬਕਾਇਆ ਮਾਮਲਿਆਂ 'ਤੇ ਚਰਚਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੁੱਖ ਤੌਰ 'ਤੇ 2.5 ਫ਼ੀਸਦੀ ਆੜ੍ਹਤ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲਮਟੋਲ, ਮੰਡੀਆਂ 'ਚ ਦੁਕਾਨਾਂ ਦੀ ਵਨ ਟਾਈਮ ਸੈਟਲਮੈਂਟ, ਠੇਕੇਦਾਰਾਂ ਵਲੋਂ ਘੱਟ ਦਰਾਂ 'ਤੇ ਟੈਂਡਰ ਲੈ ਕੇ ਆੜ੍ਹਤੀਆਂ ਦਾ ਸ਼ੋਸ਼ਣ, ਖ਼ਰੀਦ ਏਜੰਸੀਆਂ ਵਲੋਂ ਲਿਫ਼ਟਿੰਗ 'ਚ ਕੀਤੀ ਜਾ ਰਹੀ ਦੇਰੀ ਆਦਿ ਮਸਲਿਆਂ 'ਤੇ ਚਰਚਾ ਕੀਤੀ ਗਈ | ਮੀਟਿੰਗ 'ਚ ਪਰਗਟ ਸਿੰਘ, ਬਿੱਟੂ ਘੁੰਮਣ, ਅਰੁਣ ਕਲੂਚਾ, ਪ੍ਰਵੇਸ਼ ਗੁਪਤਾ, ਅੰਕਿਤ ਗੁਪਤਾ, ਰਾਜੀਵ ਗੁਪਤਾ, ਦੀਪਕ ਗੁਪਤਾ, ਰੌਸ਼ਨ ਲਾਲ, ਅਵੀ ਸ਼ਰਮਾ, ਕੌਸ਼ਲ ਪ੍ਰਭਾਕਰ, ਸਾਹਿਲ ਸ਼ਰਮਾ, ਆਸ਼ੂ ਅਰੋੜਾ, ਵਿੱਕੀ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਭੌਰ ਵਿਖੇ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਪਿੰਡ ਫ਼ਤਹਿਪੁਰ ਨਵਾਂ ਪਿੰਡ ਦੇ ਮਨਜਿੰਦਰ ਸਿੰਘ ਦੀ ਕੈਨੇਡਾ ਵਿਚ ਮੌਤ <br/>
Ad Position 24