12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮੋਠਾਂਵਾਲ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਘਰਾਂ ਦੀ ਬਿਜਲੀ ਕੱਟਣ ਦੇ ਵਿਰੋਧ 'ਚ ਧਰਨਾ

Ad Position 21
No active advertisement
ਅਜੀਤ ਡੈਸਕ 25-02-2026
ਡਡਵਿੰਡੀ, 24 ਫਰਵਰੀ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਵਿਚ ਮੋਠਾਂਵਾਲ ਵਿਖੇ ਕੁੱਝ ਘਰਾਂ ਦੀ ਬਿਜਲੀ ਦੀਆਂ ਤਾਰਾਂ ਕੱਟਣ ਦੇ ਵਿਰੋਧ ਵਿਚ ਧਰਨਾ ਦਿੱਤਾ ਗਿਆ ਅਤੇ ਬਿਜਲੀ ਦੀਆਂ ਤਾਰਾਂ ਕੱਟਣ ਆਏ ਮੁਲਾਜ਼ਮਾਂ ਦਾ ਘਿਰਾਓ ਕੀਤਾ ਗਿਆ | ਦੇਰ ਸ਼ਾਮ ਤੱਕ ਚੱਲ ਚੱਲੇ ਇਸ ਧਰਨੇ ਦੌਰਾਨ ਸਥਿਤੀ ਵਿਚ ਦੋਹਾਂ ਧਿਰਾਂ ਦਰਮਿਆਨ ਟਕਰਾਅ ਵਾਲੀ ਸਥਿਤੀ ਬਣੀ ਹੋਈ ਸੀ, ਜਦਕਿ ਸਥਿਤੀ ਦੀ ਨਾਜ਼ੁਕਤਾ ਨੂੰ ਸਮਝਦੇ ਹੋਏ ਬਿਜਲੀ ਬੋਰਡ ਦੇ ਐਸ.ਡੀ.ਓ., ਡੀ.ਐਸ.ਪੀ. ਸੁਲਤਾਨਪੁਰ ਲੋਧੀ ਧਰੇਂਦਰ ਵਰਮਾ, ਮੁੱਖ ਥਾਣਾ ਅਫ਼ਸਰ ਸੁਲਤਾਨਪੁਰ ਲੋਧੀ ਹਰਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪ੍ਰਸ਼ਾਸਨ ਦੋਹਾਂ ਧਿਰਾਂ ਵਿਚ ਹੋਣ ਵਾਲੇ ਟਕਰਾਅ ਨੂੰ ਟਾਲਣ ਵਿਚ ਕਾਮਯਾਬ ਰਿਹਾ | ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਮੇਂ-ਸਮੇਂ ਸਿਰ ਇਨ੍ਹਾਂ ਪ੍ਰੀਪੇਡ ਮੀਟਰਾਂ ਨੂੰ ਉਤਾਰ ਕੇ ਬਿਜਲੀ ਦਫ਼ਤਰਾਂ ਵਿਚ ਜਮਾ ਕਰਵਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਹੀ ਪਿਛਲੇ ਦਿਨਾਂ ਵਿਚ ਮੋਠਾਂਵਾਲ ਵਿਖੇ ਵੀ ਪ੍ਰੀਪੇਡ ਮੀਟਰਾਂ ਨੂੰ ਉਤਾਰ ਕੇ ਬਿਜਲੀ ਦਫ਼ਤਰ ਜਮਾ ਕਰਾਇਆ ਗਿਆ ਸੀ ਤੇ ਅੱਜ ਉਨ੍ਹਾਂ ਘਰਾਂ ਦੀਆਂ ਬਿਜਲੀ ਦੀਆਂ ਤਾਰਾਂ ਕੱਟਣ ਲਈ ਜਿਉਂ ਹੀ ਬਿਜਲੀ ਮੁਲਾਜ਼ਮ ਆਏ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁਲਾਜ਼ਮਾਂ ਦਾ ਘਿਰਾਓ ਕਰਕੇ ਉਨ੍ਹਾਂ ਦਾ ਡਟ ਕੇ ਵਿਰੋਧ ਕੀਤਾ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਦਬਾਅ ਨੂੰ ਦੇਖਦੇ ਹੋਏ ਬਿਜਲੀ ਮੁਲਾਜ਼ਮਾਂ ਵੱਲੋਂ ਮੁੜ ਬਿਜਲੀ ਦੀਆਂ ਤਾਰਾਂ ਲਗਾ ਕੇ ਘਰਾਂ ਦੀ ਬਿਜਲੀ ਚਾਲੂ ਕਰ ਦਿੱਤੀ ਗਈ ਤੇ ਦੋਵਾਂ ਧਿਰਾਂ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਬਿਜਲੀ ਬਹਾਲ ਕਰ ਦਿੱਤੀ ਗਈ | ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਬਿਜਲੀ ਸੋਧ ਬਿਲ 2025 ਨੂੰ ਤੁਰੰਤ ਰੱਦ ਕਰੇ | ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਪ੍ਰੀਪੇਡ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਖਾ ਕੋਠਾ ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਾਨਪੁਰ, ਜ਼ਿਲ੍ਹਾ ਪ੍ਰੈੱਸ ਸਕੱਤਰ ਕਪੂਰਥਲਾ ਮਹਿੰਦਰ ਸਿੰਘ ਮੱਲੀਆਂ, ਮਨਦੀਪ ਸਿੰਘ ਮੁਹੱਬਲੀਪੁਰ, ਤਰਜਿੰਦਰ ਸਿੰਘ ਮੁਹੱਬਲੀਪੁਰ, ਸੂਬਾ ਸਿੰਘ, ਤਰਲੋਕ ਸਿੰਘ, ਇੰਦਰਜੀਤ ਸਿੰਘ ਕਾਹਲਵਾਂ, ਤੀਰਥ ਸਿੰਘ, ਸੂਰਤ ਸਿੰਘ, ਮੁਖ਼ਤਿਆਰ ਸਿੰਘ, ਮਾਸਟਰ ਭੁਪਿੰਦਰ ਸਿੰਘ ਕਮਾਲਪੁਰ, ਬੀਬੀ ਹਰਬੰਸ ਕੋਰ, ਨਰਿੰਦਰ ਕੋਰ, ਸੁਰਜੀਤ ਕੋਰ ਭਾਣੋਲੰਗਾ, ਤਰਸੇਮ ਸਿੰਘ ਜੈਨਪੁਰ, ਜਰਨੈਲ ਸਿੰਘ ਦੀਪੇਵਾਲ, ਕੁਲਵਿੰਦਰ ਸਿੰਘ ਸ਼ਤਾਬਗੜ, ਸੰਦੀਪ ਸਿੰਘ ਰਾਮਪੁਰ ਜਗੀਰ, ਬਲਦੇਵ ਸਿੰਘ ਸ਼ਤਾਬਗੜ, ਮੁਖ਼ਤਿਆਰ ਸਿੰਘ ਮੁੰਡੀ ਛੰਨਾ, ਮਲਕੀਤ ਸਿੰਘ ਫੱਤੋਵਾਲ, ਦਿਵਜੋਤ ਸੁਚੇਤਗੜ, ਸੁਖਵਿੰਦਰ ਸਿੰਘ ਸਰੂਪਵਾਲ, ਕੇਹਰ ਸਿੰਘ ਸਰਾਏ ਜੱਟਾ, ਕੁਲਦੀਪ ਸਿੰਘ ਅਤੇ ਸਰਬਜੀਤ ਸਿੰਘ ਕਾਲੇਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਿਧਾਨ ਸਭਾ ਦਾ ਘਿਰਾਓ ਕਰੇਗੀ
Ad Position 24