12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਅੰਮਿ੍ਤਸਰ ਚੁੰਗੀ ਨੇੜਿਓਾ ਇਕ ਨੌਜਵਾਨ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 25-02-2026
ਕਪੂਰਥਲਾ, 24 ਫਰਵਰੀ (ਅਮਨਜੋਤ ਸਿੰਘ ਵਾਲੀਆ)-ਅੰਮਿ੍ਤਸਰ ਚੁੰਗੀ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਜੋ ਕਿ ਬੇਹੋਸ਼ੀ ਦੀ ਹਾਲਤ ਵਿਚ ਸੈਕਰਡ ਹਾਰਟ ਸਕੂਲ ਦੇ ਸਾਹਮਣੇ ਸੜਕ ਕਿਨਾਰੇ ਡਿੱਗਾ ਪਿਆ ਹੈ, ਜਦੋਂ ਉਨ੍ਹਾਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਦੋਂ ਮਿ੍ਤਕ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ ਸਿਵਲ ਹਸਪਤਾਲ ਕਪੂਰਥਲਾ ਦੀ ਇਕ ਪਰਚੀ ਮਿਲੀ, ਜਿਸ 'ਤੇ ਉਸ ਦੀ ਪਹਿਚਾਣ ਰਾਜ ਕੁਮਾਰ ਵਾਸੀ ਚੂਹੜਵਾਲ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਮਾਪਿਆਂ ਦਾ ਧੀ ਦੇ ਅਨੰਦ ਕਾਰਜ ਕਰਵਾਏ <br/> ਅਗਲੀ ਖ਼ਬਰ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਇਕ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ <br/>
Ad Position 24