12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਲੋੜਵੰਦ ਮਾਪਿਆਂ ਦਾ ਧੀ ਦੇ ਅਨੰਦ ਕਾਰਜ ਕਰਵਾਏ <br/>

Ad Position 21
No active advertisement
ਅਜੀਤ ਡੈਸਕ 25-02-2026
ਸੁਲਤਾਨਪੁਰ ਲੋਧੀ, 24 ਫਰਵਰੀ (ਨਰੇਸ਼ ਹੈਪੀ)-ਹੜ੍ਹਾਂ ਦੌਰਾਨ ਮਹਾਨ ਸੇਵਾਵਾਂ ਨਿਭਾਉਣ ਲਈ ਜਾਣੇ ਜਾਂਦੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਚ ਇੱਕ ਲੋੜਵੰਦ ਪਰਿਵਾਰ ਦੀ ਧੀ ਦੇ ਅਨੰਦ ਕਾਰਜ ਸਾਦਗੀ ਤੇ ਧਾਰਮਿਕ ਰੀਤਾਂ ਰਿਵਾਜ਼ਾਂ ਅਨੁਸਾਰ ਕਰਵਾਏ ਗਏ | ਇਸ ਮੌਕੇ ਸੰਪਰਦਾਇ ਕਾਰ ਸੇਵਾ ਨਾਲ ਜੁੜੇ ਸੇਵਾਦਾਰਾਂ ਵੱਲੋਂ ਵਿਆਹ ਦੀਆਂ ਸਾਰੀਆਂ ਤਿਆਰੀਆਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਕੀਤੀਆਂ ਗਈਆਂ | ਧੀ ਨੂੰ ਵਿਆਹ ਲਈ ਜ਼ਰੂਰੀ ਸਾਜੋ-ਸਾਮਾਨ ਸਮੇਤ ਹੋਰ ਲੋੜੀਂਦੀ ਵਸਤਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਮਾਤਾ ਸੁਲੱਖਣੀ ਜੀ ਗੁਰਦੁਆਰਾ ਸਾਹਿਬ ਦੇ ਜਥੇਦਾਰ ਹੀਰਾ ਸਿੰਘ ਨੇ ਕਿਹਾ ਕਿ ਸਮਾਜ ਦੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਸਭ ਤੋਂ ਵੱਡੀ ਸੇਵਾ ਹੈ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਵੀ ਮਨੁੱਖਤਾ ਦੀ ਭਲਾਈ ਦਾ ਹੀ ਸੰਦੇਸ਼ ਦਿੰਦੀਆਂ ਹਨ | ਇਸ ਅਨੰਦ ਕਾਰਜ ਦੌਰਾਨ ਇਲਾਕੇ ਦੇ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਰਹੀਆਂ ਤੇ ਨਵ-ਵਿਆਹੇ ਜੋੜੇ ਨੂੰ ਅਸੀਸਾਂ ਦਿੱਤੀਆਂ | ਪਰਿਵਾਰਕ ਮੈਂਬਰਾਂ ਨੇ ਸੰਤ ਬਾਬਾ ਸੁੱਖਾ ਸਿੰਘ ਅਤੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕੀਤਾ | ਇਸ ਮੌਕੇ ਜਥੇਦਾਰ ਬਾਬਾ ਹੀਰਾ ਸਿੰਘ, ਬੋਹੜ ਸਿੰਘ ਹਜ਼ਾਰਾ, ਜੱਸਾ ਸਿੰਘ ਮਾਡਲ, ਹਰਨੇਕ ਸਿੰਘ, ਹਰਪਾਲ ਸਿੰਘ, ਬਾਬਾ ਬੂਟਾ ਸਿੰਘ, ਪਰਮਜੀਤ ਜੱਬੋਵਾਲ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਅੰਮਿ੍ਤਸਰ ਚੁੰਗੀ ਨੇੜਿਓਾ ਇਕ ਨੌਜਵਾਨ ਦੀ ਲਾਸ਼ ਬਰਾਮਦ
Ad Position 24