ਸੁਲਤਾਨਪੁਰ ਲੋਧੀ, 24 ਫਰਵਰੀ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਅਤੇ ਪੰਜਾਬੀ ਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਰਾਜਦੀਪ ਕੌਰ ਜੋਸਨ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਹਰੇਕ ਵਿਭਾਗ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਹਿੱਸਾ ਲਿਆ | ਕਵਿਤਾ ਉਚਾਰਨ ਮੁਕਾਬਲੇ ਵਿਚ ਸਿਮਰਨਪ੍ਰੀਤ ਕੌਰ ਬੀ.ਸੀ.ਏ ਭਾਗ ਤੀਜਾ ਨੇ ਪਹਿਲਾ ਸਥਾਨ, ਅਨੀਕੇਤ ਕੌਰ ਐਮ.ਏ (ਪੰਜਾਬੀ)ਭਾਗ ਦੂਜਾ ਨੇ ਦੂਜਾ ਸਥਾਨ ਤੇ ਧਰਮਪ੍ਰੀਤ ਸਿੰਘ ਐਮ.ਏ (ਪੰਜਾਬੀ) ਭਾਗ ਦੂਜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਸੈਮੀਨਾਰ ਦੌਰਾਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ.ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਅਜੋਕੇ ਦੌਰ ਵਿਚ ਪੰਜਾਬੀ ਬੋਲੀ ਦੀ ਮਹੱਤਤਾ ਬਾਰੇ ਦੱਸਿਆ | ਇਸ ਸੈਮੀਨਾਰ ਦੌਰਾਨ ਮੰਚ ਦਾ ਸੰਚਾਲਨ ਡਾ.ਸੁਖਵਿੰਦਰ ਸਿੰਘ ਵੱਲੋਂ ਬਾਖ਼ੂਬੀ ਨਿਭਾਉਂਦੇ ਹੋਏ ਵਿਦਿਆਰਥੀਆਂ ਨੂੰ ਪੰਜਾਬੀ ਮਾਤ-ਭਾਸ਼ਾ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਕਵਿਤਾ ਮੁਕਾਬਲਿਆਂ ਦੇ ਜੱਜਾਂ ਦੀ ਭੂਮਿਕਾ ਪ੍ਰੋ. ਜੁਗਰਾਜ ਸਿੰਘ ਅਤੇ ਪ੍ਰੋ.ਹਰਪ੍ਰੀਤ ਸਿੰਘ ਦੁਆਰਾ ਨਿਭਾਈ ਗਈ | ਇਸ ਸੈਮੀਨਾਰ ਦੌਰਾਨ ਪ੍ਰੋ. ਸਰਬਜੀਤ ਕੌਰ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵਿਤਾ ਪੇਸ਼ ਕੀਤੀ ਗਈ | ਇਸ ਮੌਕੇ ਪ੍ਰੋ.ਅਰਸ਼ਪ੍ਰੀਤ ਕੌਰ, ਪ੍ਰੋ.ਜਸਵੀਰ ਕੌਰ, ਪ੍ਰੋ. ਹਰਜਾਪ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |