12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪੰਜਾਬ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਖ਼ੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ-ਵਿਜੇ ਦੱਤ <br/>

Ad Position 21
No active advertisement
ਅਜੀਤ ਡੈਸਕ 25-02-2026
ਕਪੂਰਥਲਾ, 24 ਫਰਵਰੀ (ਅਮਰਜੀਤ ਕੋਮਲ)-ਕੌਮੀ ਖ਼ੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਮੇਰੀ ਰਸੋਈ ਯੋਜਨਾ ਖ਼ੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਜੇ ਦੱਤ ਮੈਂਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖ਼ੁਰਾਕ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪ੍ਰਾਪਤ ਹੋਵੇ | ਇਸ ਸੰਦਰਭ ਵਿਚ ਮੇਰੀ ਰਸੋਈ ਯੋਜਨਾ ਤਹਿਤ ਤਿਮਾਹੀ ਆਧਾਰ 'ਤੇ ਪੰਜਾਬ ਦੇ 40 ਲੱਖ ਪਰਿਵਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿਚ ਸਹਾਈ ਸਾਬਿਤ ਹੋਣਗੀਆਂ | ਵਿਜੇ ਦੱਤ ਨੇ ਕਿਹਾ ਕਿ ਇਸ ਯੋਜਨਾ ਅਨੁਸਾਰ ਹਰੇਕ ਯੋਗ ਪਰਿਵਾਰ ਨੂੰ 2 ਕਿੱਲੋ ਦਾਲ, 2 ਕਿੱਲੋ ਖੰਡ, ਇਕ ਕਿੱਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ 1 ਲੀਟਰ ਸਰੋਂ੍ਹ ਦਾ ਤੇਲ ਦਿੱਤਾ ਜਾਵੇਗਾ ਤੇ ਇਹ ਕਿੱਟਾਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਣ ਵਾਲੀ ਕਣਕ ਤੋਂ ਵੱਖਰੀਆਂ ਹੋਣਗੀਆਂ | ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਕਮਿਸ਼ਨ ਵਲੋਂ ਇਸ ਯੋਜਨਾ ਨੂੰ ਲਾਗੂ ਕਰਨ ਦੀ ਪ੍ਰਕਿਰਿਆ 'ਤੇ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਵੰਡ ਪ੍ਰਣਾਲੀ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਰਹੇ | ਉਨ੍ਹਾਂ ਕਿਹਾ ਕਿ ਖੁਰਾਕੀ ਵਸਤੂਆਂ ਦੀ ਗੁਣਵੱਤਾ, ਸਟੋਰੇਜ ਅਤੇ ਵੰਡ ਦੌਰਾਨ ਮਿਆਰੀ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ, ਇਸ ਲਈ ਕਮਿਸ਼ਨ ਸਾਰੇ ਸਬੰਧਿਤ ਵਿਭਾਗਾਂ ਨਾਲ ਨਿਰੰਤਰ ਸੰਪਰਕ ਰੱਖੇਗਾ | ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਸੂਬੇ ਵਿਚ ਖੁਰਾ ਸੁਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਤੇ ਯੋਗ ਪਰਿਵਾਰਾਂ ਨੂੰ ਪੋਸ਼ਣ ਯੁਕਤ ਖ਼ੁਰਾਕ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ | ਵਿਜੇ ਦੱਤ ਨੇ ਕਿਹਾ ਕਿ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਹਮੇਸ਼ਾ ਦੀ ਤਰ੍ਹਾਂ ਲੋਕਾਂ ਦੇ ਖ਼ੁਰਾਕ ਸਬੰਧੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਗੁਰਦੁਆਰਾ ਸਾਹਿਬ ਲੂਟਨ ਵਲੋਂ ਹੜ੍ਹ ਪੀੜਤਾਂ ਦੀ ਮਦਦ ਅਗਲੀ ਖ਼ਬਰ ਸਦਭਾਵ ਸੰਮੇਲਨ ਸਮਿਤੀ ਨੇ ਅਰਬਨ ਅਸਟੇਟ ਵਿਚ ਕਰਵਾਇਆ ਸਦਭਾਵ ਸੰਮੇਲਨ <br/>
Ad Position 24