12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਨਡਾਲਾ-ਸੁਭਾਨਪੁਰ ਸੜਕ ਭੁਲੱਥ ਸਾਈਡ ਤੋਂ ਬਣਨੀ ਹੋਈ ਸ਼ੁਰੂ

Ad Position 21
No active advertisement
ਅਜੀਤ ਡੈਸਕ 25-02-2026
ਨਡਾਲਾ, 24 ਫ਼ਰਵਰੀ (ਰਘਬਿੰਦਰ ਸਿੰਘ)-ਇਲਾਕਾ ਵਾਸੀਆਂ ਲਈ ਖ਼ੁਸ਼ਖ਼ਬਰੀ ਦੇ ਤੌਰ 'ਤੇ ਨਡਾਲਾ–ਸੁਭਾਨਪੁਰ ਸੜਕ ਦਾ ਨਿਰਮਾਣ ਕੰਮ ਭੁਲੱਥ ਸਾਈਡ ਤੋਂ ਸ਼ੁਰੂ ਹੋ ਗਿਆ ਹੈ | ਲੰਬੇ ਸਮੇਂ ਤੋਂ ਖ਼ਰਾਬ ਹਾਲਤ ਕਾਰਨ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਹੁਣ ਜਲਦ ਹੀ ਦੂਰ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ, ਸੜਕ ਦੀ ਮੁਰੰਮਤ ਤੇ ਨਵੀਂ ਲੇਅਰ ਵਿਛਾਉਣ ਦਾ ਕੰਮ ਤਹਿ ਸ਼ਡਿਊਲ ਮੁਤਾਬਿਕ ਕੀਤਾ ਜਾ ਰਿਹਾ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਸੜਕ ਦੀ ਟੁੱਟ-ਫੁੱਟ ਕਾਰਨ ਰੋਜ਼ਾਨਾ ਆਵਾਜਾਈ ਵਿਚ ਮੁਸ਼ਕਲਾਂ ਆ ਰਹੀਆਂ ਸਨ, ਜਿਸ ਨਾਲ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਸੀ | ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਦੇ ਇਸ ਕਦਮ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਕੰਮ ਨੂੰ ਤੇਜ਼ੀ ਨਾਲ ਪੂਰਾ ਕਰਕੇ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਏਗੀ | ਇਸ ਸਬੰਧੀ ਗੱਲਬਾਤ ਕਰਦਿਆਂ ਠੇਕੇਦਾਰ ਸੁਧੀਰ ਅਗਰਵਾਲ ਨੇ ਦੱਸਿਆ ਕਿ ਇਸ ਸੜਕ ਦਾ ਕੰਮ ਭੁਲੱਥ ਤੋ ਸ਼ੁਰੂ ਹੋ ਗਿਆ ਹੈ ਜੋ ਵਾਇਆ ਨਡਾਲਾ - ਸੁਭਾਨਪੁਰ ਤੱਕ ਕੀਤਾ ਜਾਵੇਗਾ ਜਿਸ ਨੂੰ ਮੁਕੰਮਲ ਹੋਣ ਲਈ ਇਕ ਸਾਲ ਤੱਕ ਦਾ ਸਮਾਂ ਲੱਗੇਗਾ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਚਟਾਨ ਵਾਂਗ ਖੜੇ੍ਹ ਹਾਂ-ਅਮਰੀਕ ਸਿੰਘ ਬੋਪਾਰਾਏ <br/> ਅਗਲੀ ਖ਼ਬਰ ਲੋਕਾਂ ਨੂੰ ਉੱਚ ਪੱਧਰ ਦੀ ਸਿੱਖਿਆ ਤੇ ਰੁਜ਼ਗਾਰ ਦਿਓ, ਨਾ ਕਿ ਮੁਫ਼ਤ ਦੀਆਂ ਸਕੀਮਾਂ-ਪਿ੍ੰਸੀਪਲ ਅਮਰੀਕ ਸਿੰਘ
Ad Position 24