12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪੂਜਾ ਸ਼ਰਮਾ ਨੇ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-02-2026
ਕਪੂਰਥਲਾ, 24 ਫਰਵਰੀ (ਸਡਾਨਾ)-ਬਾਰ ਕੌਂਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੈਂਬਰ ਵਜੋਂ ਚੋਣ ਲੜ੍ਹ ਰਹੇ ਲੁਧਿਆਣਾ ਦੇ ਨਾਮਵਰ ਵਕੀਲ ਪੂਜਾ ਸ਼ਰਮਾ ਨੇ ਕਪੂਰਥਲਾ ਵਿਖੇ ਪਹੁੰਚ ਕੇ ਆਪਣਾ ਚੋਣ ਪ੍ਰਚਾਰ ਕੀਤਾ | ਉਨ੍ਹਾਂ 17 ਤੇ 18 ਮਾਰਚ ਨੂੰ ਹੋਣ ਵਾਲੀਆਂ ਬਾਰ ਕੌਂਸਲ ਦੀਆਂ ਚੋਣਾਂ ਵਿਚ ਉਨ੍ਹਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਕਪੂਰਥਲਾ ਦੇ ਵਕੀਲਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਬਾਰ ਕੌਂਸਲ ਵਿਚ ਇਕ ਮਜ਼ਬੂਤ ਅਤੇ ਪਾਰਦਰਸ਼ੀ ਅਗਵਾਈ ਬਣਾਉਣਾ ਹੈ | ਪੂਜਾ ਸ਼ਰਮਾ ਐਡਵੋਕੇਟ ਨੇ ਕਿਹਾ ਕਿ ਵਕਾਲਤ ਦਾ ਪੇਸ਼ਾ ਮੌਜੂਦਾ ਸਮੇਂ ਦੌਰਾਨ ਅਨੇਕਾਂ ਚੁਣੌਤੀਆਂ ਵਿਚੋਂ ਗੁਜ਼ਰ ਰਿਹਾ ਹੈ ਤੇ ਨੌਜਵਾਨਾਂ ਨੂੰ ਵੀ ਜ਼ਿਆਦਾ ਮੌਕੇ ਨਹੀਂ ਮਿਲ ਰਹੇ | ਇਸ ਦੇ ਨਾਲ ਹੀ ਸੀਨੀਅਰ ਵਕੀਲਾਂ ਦੇ ਤਜ਼ਰਬੇ ਦਾ ਵੀ ਸਹੀ ਇਸਤੇਮਾਲ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਮੈਂਬਰ ਬਣਨ ਉਪਰੰਤ ਉਨ੍ਹਾਂ ਦੀ ਪ੍ਰਮੁੱਖਤਾ ਹੋਵੇਗੀ ਕਿ ਵਕੀਲਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇ | ਇਸ ਮੌਕੇ ਕਪੂਰਥਲਾ ਦੇ ਵਕੀਲਾਂ ਵਲੋਂ ਪੂਜਾ ਸ਼ਰਮਾ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ | ਚੋਣ ਪ੍ਰਚਾਰ ਦੌਰਾਨ ਪੂਜਾ ਸ਼ਰਮਾ ਦੇ ਨਾਲ ਵਕਾਲਤ ਦੀ ਵਿਦਿਆਰਥਣ ਖੁਸ਼ੀ ਓਬਰਾਏ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਈ. ਐਮ. ਏ. ਦੀ ਮੀਟਿੰਗ ਵਿਚ ਨਿਊਰੋਲੋਜੀ ਨਾਲ ਸੰਬੰਧਿਤ ਸਮੱਸਿਆਵਾਂ ਸੰਬੰਧੀ ਹੋਈ ਚਰਚਾ <br/> ਅਗਲੀ ਖ਼ਬਰ ਪੰਜਾਬੀ ਭਾਸ਼ਾ ਵਿਚ ਉੱਚ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਲਈ ਰੁਜ਼ਗਾਰ ਦੀਆਂ ਵਿਸ਼ਾਲ ਸੰਭਾਵਨਾਵਾਂ ਹਨ-ਡਾ. ਹਰਸਿਮਰਨ ਕੌਰ...
Ad Position 24