12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਿਆਸੀ ਦਬਾਅ ਹੇਠ ਗ਼ੈਰਕਾਨੰੂਨੀ ਤੋੜਫੋੜ ਦੇ ਲਗਾਏ ਦੋਸ਼ <br/> ਖਹਿਰਾ ਵਲੋਂ ਬੀ.ਡੀ.ਪੀ.ਓ. ਨਡਾਲਾ ਕੁਲਵਿੰਦਰ ਰੰਧਾਵਾ ਦੇ ਤੁਰੰਤ ਤਬਾਦਲੇ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 25-02-2026
ਨਡਾਲਾ, 24 ਫਰਵਰੀ (ਰਘਬਿੰਦਰ ਸਿੰਘ)-ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਬੀ ਡੀ ਪੀ ਓ ਨਡਾਲਾ ਕੁਲਵਿੰਦਰ ਰੰਧਾਵਾ ਦਾ ਕਪੂਰਥਲਾ ਜ਼ਿਲ੍ਹੇ ਤੋਂ ਤੁਰੰਤ ਤਬਾਦਲਾ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਅਫ਼ਸਰ ਨੇ ਕੱਲ੍ਹ ਉਨ੍ਹਾਂ ਦੀ ਰਾਮਗੜ੍ਹ ਵਿਖੇ ਪ੍ਰਾਪਰਟੀ ਦੀ ਬਿਨਾਂ ਨੋਟਿਸ ਤੇ ਬਿਨਾਂ ਸੁਣਵਾਈ ਦੇ ਗ਼ੈਰਕਾਨੰੂਨੀ ਤੌਰ 'ਤੇ ਤੋੜਫੋੜ ਕਰਵਾਈ |ਖਹਿਰਾ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਕਾਨੂੰਨੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਉਲੰਘਣਾ ਕੀਤੀ ਗਈ ਤੇ ਉਨ੍ਹਾਂ ਦੇ ਮਲਕੀਅਤ ਸਬੰਧੀ ਦਸਤਾਵੇਜ਼ਾਂ ਦੀ ਕੋਈ ਜਾਂਚ ਜਾਂ ਪੁਸ਼ਟੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਕੁਲਵਿੰਦਰ ਰੰਧਾਵਾ ਦੀ ਇਮਾਨਦਾਰੀ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿਚ ਹੈ | ਜੋ ਕਿ ਅਮਲੋਹ ਦੇ ਕਾਰਜਕਾਲ ਦੌਰਾਨ ਉਸ ਦੇ ਖ਼ਿਲਾਫ਼ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ 40.85 ਲੱਖ ਰੁਪਏ ਦੇ ਕਥਿਤ ਘਪਲੇ ਸਬੰਧੀ ਮਾਮਲਾ ਨੰਬਰ 37, ਮਿਤੀ 09.08.2024 ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਦਰਜ ਕੀਤਾ ਗਿਆ ਸੀ | ਖਹਿਰਾ ਨੇ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਇੱਕ ਵਿਧਾਇਕ ਵਲੋਂ ਵੀ ਇਸ ਅਧਿਕਾਰੀ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਏ ਜਾ ਚੁੱਕੇ ਹਨ ਤੇ ਉਸ ਨੂੰ ਪਹਿਲਾਂ ਮੁਅੱਤਲ ਤੇ ਗਿ੍ਫ਼ਤਾਰ ਵੀ ਕੀਤਾ ਗਿਆ ਹੈ, ਤਾਂ ਅਜੇਹੇ ਅਧਿਕਾਰੀ ਤੋਂ ਨਿਰਪੱਖ ਕਾਰਵਾਈ ਦੀ ਉਮੀਦ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਦੋਸ਼ ਲਗਾਇਆ ਕਿ ਇਹ ਤੋੜਫੋੜ ਸਿਆਸੀ ਦਬਾਅ ਹੇਠ ਕੀਤੀ ਗਈ ਹੈ ਤੇ ਇਹ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਪ੍ਰਸ਼ਾਸਨਿਕ ਮਸ਼ੀਨਰੀ ਦੇ ਦੁਰਉਪਯੋਗ ਨੂੰ ਦਰਸਾਉਂਦੀ ਹੈ | ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੁੱਖ ਸਕੱਤਰ ਪੰਜਾਬ ਨੂੰ ਅਪੀਲ ਕੀਤੀ ਕਿ ਕੁਲਵਿੰਦਰ ਰੰਧਾਵਾ ਦਾ ਤੁਰੰਤ ਕਪੂਰਥਲਾ ਜ਼ਿਲ੍ਹੇ ਤੋਂ ਤਬਾਦਲਾ ਕੀਤਾ ਜਾਵੇ ਤੇ ਇਸ ਗ਼ੈਰਕਾਨੰੂਨੀ ਤੋੜਫੋੜ ਦੀ ਨਿਰਪੱਖ ਜਾਂਚ ਦੇ ਹੁਕਮ ਜਾਰੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨਿਕ ਜ਼ਬਰਦਸਤੀ ਤੇ ਸਿਆਸੀ ਬਦਲੇ ਦੀ ਕਾਰਵਾਈ ਦੇ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ ਤੇ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਸਾਰੇ ਕਾਨੂੰਨੀ ਤੇ ਸੰਵਿਧਾਨਕ ਵਿਕਲਪ ਅਪਣਾਉਣਗੇ | ਇਸ ਸਬੰਧੀ ਜਦੋਂ ਬੀ.ਡੀ.ਪੀ.ਓ. ਨਡਾਲਾ ਕੁਲਵਿੰਦਰ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੈਂ ਇਸ ਵਿਸ਼ੇ 'ਤੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਿਮਦਪੁਰ ਵਿਖੇ ਤਿੰਨ ਦਿਨਾ ਮਹਾਨ ਗੁਰਮਤਿ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਆਈ. ਐਮ. ਏ. ਦੀ ਮੀਟਿੰਗ ਵਿਚ ਨਿਊਰੋਲੋਜੀ ਨਾਲ ਸੰਬੰਧਿਤ ਸਮੱਸਿਆਵਾਂ ਸੰਬੰਧੀ ਹੋਈ ਚਰਚਾ <br/>
Ad Position 24