12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਪਿੰਡ ਮਹਿਮਦਪੁਰ ਵਿਖੇ ਤਿੰਨ ਦਿਨਾ ਮਹਾਨ ਗੁਰਮਤਿ ਸਮਾਗਮ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 25-02-2026
ਭੁਲੱਥ, 24 ਫਰਵਰੀ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਅਤੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 30ਵਾਂ ਤਿੰਨ ਦਿਨਾਂ ਮਹਾਨ ਗੁਰਮਤਿ ਸਮਾਗਮ ਪਿੰਡ ਮਹਿਮਦਪੁਰ ਨੇੜੇ ਰਾਮਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਕੱਲ੍ਹ 26, 27 ਤੇ 28 ਫਰਵਰੀ ਦਿਨ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਪਿੰਡ ਮਹਿਮਦਪੁਰ ਮੂਸਾ ਖੇਲ ਸ਼ਾਦੀਪੁਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਤਿੰਨ ਦਿਨ ਚੱਲਣ ਵਾਲੇ ਇਸ ਸਮਾਗਮ ਦੌਰਾਨ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਰਾਤ ਦੇ ਦੀਵਾਨਾਂ ਵਿਚ ਸੰਤ ਬਾਬਾ ਗੁਰਦੀਪ ਸਿੰਘ ਜੀ ਖਜਾਲੇ ਵਾਲੇ, ਬਾਬਾ ਜੋਗਾ ਸਿੰਘ (ਰਾਮੂ ਥਿਆੜਾ ਵਾਲੇ), ਭਾਈ ਕੁਲਵਿੰਦਰ ਸਿੰਘ (ਖਰੜ ਵਾਲੇ) ਤੇ ਭਾਈ ਹਰਪ੍ਰੀਤ ਸਿੰਘ ਮਹਿਮਦਪੁਰ ਵਾਲੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸੇ ਤਰ੍ਹਾਂ 27 ਫਰਵਰੀ ਦਿਨ ਸ਼ੁੱਕਰਵਾਰ ਦੀ ਰਾਤ ਨੂੰ ਭਾਈ ਲਹਿਣਾ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਡਾਕਟਰ ਗੁਰਪ੍ਰੀਤ ਸਿੰਘ ਕਥਾਵਾਚਕ (ਅਵਾਣ ਭੀਖੇ ਸ਼ਾਹ) ਅਤੇ ਭਾਈ ਜਸਵਿੰਦਰ ਸਿੰਘ ਮੂਸਾ ਖੇਲ ਅਤੇ 28 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਉਪਰੰਤ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲੇ, ਢਾਡੀ ਜਥਾ ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਅਮਰਜੀਤ ਸਿੰਘ ਮਾਨ ਗੁਰਦਾਸਪੁਰ ਵਾਲੇ ਅਤੇ ਭਾਈ ਭੁਪਿੰਦਰ ਸਿੰਘ ਜੀ ਪ੍ਰਚਾਰਕ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਭਾਈ ਭੁਪਿੰਦਰ ਸਿੰਘ ਇਸ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਸਿਆਸੀ ਦਬਾਅ ਹੇਠ ਗ਼ੈਰਕਾਨੰੂਨੀ ਤੋੜਫੋੜ ਦੇ ਲਗਾਏ ਦੋਸ਼ <br/> ਖਹਿਰਾ ਵਲੋਂ ਬੀ.ਡੀ.ਪੀ.ਓ. ਨਡਾਲਾ ਕੁਲਵਿੰਦਰ ਰੰਧਾ...
Ad Position 24