ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ
ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਡਾ. ਅੰਮਿ੍ਤਪਾਲ ਸਿੰਘ ਖੱਸਣ ਦਾ ਸਨਮਾਨ ਕਰਦੇ ਹੋਏ ਚੇਅਰਮੈਨ ਕਿਸ਼ਨ ਲਾਲ ਸ਼ਰਮਾ, ਪਿ੍ੰਸੀਪਲ ਸੁਨੀਲ ਸ਼ਰਮਾ ਤੇ ਬਾਕੀ ਸਟਾਫ਼ ਨਾਲ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਸਕੂਲ ਦੇ ਬੱਚੇ | ਤਸਵੀਰ. ਮਨਜੀਤ ਸਟੂਡੀਓ
<br/>
25-02-2026
ਭੁਲੱਥ, 24 ਫਰਵਰੀ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਪੇਸ਼ ਕੀਤੇ ਗਏ ਫੁਲਵਾੜੀ ਪ੍ਰੋਗਰਾਮ ਨੇ ਖ਼ੂਬ ਧਮਾਲਾਂ ਪਾਈਆਂ | ਇਹ ਸਮਾਗਮ ਸਕੂਲ ਦੇ ਪ੍ਰਾਇਮਰੀ ਵਿਭਾਗ ਦੇ ਮੁਖੀ ਨਰਿੰਦਰ ਕੌਰ ਤੇ ਪ੍ਰਬੰਧਕਾਂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਤਿਆਰ ਕੀਤਾ ਗਿਆ | ਪ੍ਰੋਗਰਾਮ ਫੁਲਵਾੜੀ ਲਈ ਮੁੱਖ ਮਹਿਮਾਨ ਡਾ. ਅੰਮਿ੍ਤਪਾਲ ਸਿੰਘ ਖੱਸਣ ਤੇ ਸਮਾਗਮ ਦੀ ਪ੍ਰਧਾਨਗੀ ਲਈ ਲੈਕਚਰਾਰ ਸ਼ਾਮ ਕੁਮਾਰ ਭਾਰਗਵ ਉੱਘੀਆਂ ਅਜ਼ੀਜ਼ ਸ਼ਖ਼ਸੀਅਤਾਂ ਸਕੂਲ ਪਹੁੰਚੀਆਂ | ਸਮਾਗਮ ਦਾ ਆਰੰਭ ਛੋਟੇ ਬੱਚਿਆਂ ਨੇ ਸ਼ਬਦ ਗਾਇਣ ਰਾਹੀਂ ਕੀਤਾ | ਸਕੂਲ ਦੇ ਛੋਟੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਤੇ ਸੰਦੇਸ਼ਮਈ ਨਾਚ ਪ੍ਰੋਗਰਾਮ ਪੇਸ਼ ਕਰਕੇ ਸਕੂਲ ਪਹੁੰਚੀਆਂ ਉੱਘੀਆਂ ਅਜ਼ੀਜ਼ ਸ਼ਖ਼ਸੀਅਤਾਂ ਤੇ ਮਾਪਿਆਂ ਦਾ ਦਿਲ ਜਿੱਤਿਆ | ਪ੍ਰੋਗਰਾਮ ਦੌਰਾਨ ਪ੍ਰਾਇਮਰੀ ਦੇ ਹੋਣਹਾਰ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਕਲਚਰਲ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਡਾ. ਸੁਨੀਲ ਸ਼ਰਮਾ ਨੇ ਸੰਬੋਧਨ ਕਰਦਿਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਹਾਜ਼ਰ ਮਾਪਿਆਂ ਨਾਲ ਵਾਅਦਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਸਕੂਲ ਵੱਲੋਂ ਨਵੀਂ ਸਿੱਖਿਆ ਪ੍ਰਣਾਲੀ 'ਤੇ ਚੱਲਦਿਆਂ ਇਸ ਤੋਂ ਵੀ ਉੱਪਰ ਮਿਆਰੀ ਸਿੱਖਿਆ ਲਈ ਸਕੂਲ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਸਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |