ਫਗਵਾੜਾ, 24 ਫਰਵਰੀ (ਹਰਜੋਤ ਸਿੰਘ ਚਾਨਾ)-ਪਿੰਡ ਹਰਬੰਸਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਆਂਗਣਵਾੜੀ ਭਵਨ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਸ ਦੇ ਕੰਮ ਦਾ ਉਦਘਾਟਨ ਆਪ ਹਲਕਾ ਇੰਚਾਰਜ ਹਰਜੀ ਮਾਨ ਨੇ ਕੀਤਾ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਬਿਹਤਰ ਪਰਵਰਿਸ਼ ਤੇ ਔਰਤਾਂ ਦੀ ਸਹੂਲਤ ਲਈ ਮਜ਼ਬੂਤ ਬੁਨਿਆਦੀ ਲਈ ਇਹ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ 'ਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤੇ ਕਿਸੇ ਵੀ ਪਿੰਡ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਆਂਗਣਵਾੜੀ ਭਵਨ ਦੀ ਉਸਾਰੀ ਨਾਲ ਬੱਚਿਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਤੇ ਮਹਿਲਾਵਾਂ ਨੂੰ ਵੀ ਵੱਡਾ ਲਾਭ ਹੋਵੇਗਾ | ਇਸ ਮੌਕੇ ਅਜੇ ਕੁਮਾਰ ਹੈਪੀ ਬਲਾਕ ਸੰਮਤੀ ਮੈਂਬਰ, ਅਮਰਿੰਦਰ ਸਿੰਘ ਹਲਕਾ ਯੂਥ ਕੋਆਰਡੀਨੇਟਰ, ਲਖਵਿੰਦਰ ਕਲੇਰ ਬੀ.ਡੀ.ਪੀ.ਓ. ਫਗਵਾੜਾ, ਰਵੀ ਕੁਮਾਰ ਮੰਤਰੀ ਵਿਰਾਸਤ ਸੇਵਾ ਸੰਗਠਨ, ਸੁਰਿੰਦਰ ਕੁਮਾਰ ਏ.ਪੀ.ਓ., ਸਰਪੰਚ ਸਤਵਿੰਦਰ ਸਿੰਘ, ਬਚਿੱਤਰ ਸਿੰਘ, ਕੇਵਲ ਸਿੰਘ, ਗੇਜਾ ਸਿੰਘ, ਬੂਟਾ ਸਿੰਘ, ਹੁਸ਼ਿਆਰ ਸਿੰਘ, ਸੋਨੀ ਸਿੰਘ, ਪੰਚ ਗੁਰਦੀਸ ਸਿੰਘ, ਬਲਵਿੰਦਰ ਕੁਮਾਰ ਸਾਬਕਾ ਸਰਪੰਚ, ਨਛੱਤਰ ਸਿੰਘ ਸਾਬਕਾ ਸਰਪੰਚ, ਬੂਟਾ ਸਿੰਘ, ਰਣਜੀਤ ਸਿੰਘ ਸਾਬਕਾ ਪੰਚ ਆਦਿ ਸ਼ਾਮਲ ਸਨ |