12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਲੋਕ ਝੋਲਾ ਛਾਪ ਦੰਦਸਾਜ਼ਾਂ ਤੋਂ ਇਲਾਜ ਨਾ ਕਰਵਾਉਣ-ਡਾ. ਮੋਨਿੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 25-02-2026
ਕਪੂਰਥਲਾ, 24 ਫਰਵਰੀ (ਅਮਨਜੋਤ ਸਿੰਘ ਵਾਲੀਆ)-ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਤੇ ਨੈਸ਼ਨਲ ਓਰਲ ਹੈਲਥ ਪ੍ਰੋਗਰਾਮ ਤਹਿਤ ਡੀ.ਡੀ.ਐਚ.ਓ. ਡਾ. ਮੋਨਿੰਦਰ ਕੌਰ ਵਲੋਂ ਸਿਵਲ ਹਸਪਤਾਲ ਕਪੂਰਥਲਾ ਦੇ ਦੰਦਾਂ ਦੇ ਵਿਭਾਗ ਦਾ ਦੌਰਾ ਕੀਤਾ | ਉਨ੍ਹਾਂ ਵਲੋਂ ਮਰੀਜ਼ਾਂ ਨੂੰ ਦੰਦਾਂ ਦੀ ਸਿਹਤ ਨਾਲ ਜੁੜੀਆਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਮੋਨਿੰਦਰ ਕੌਰ ਵੱਲੋਂ ਗਰਭਵਤੀ ਮਹਿਲਾਵਾਂ, ਬਜ਼ੁਰਗਾਂ ਦਾ ਇਲਾਜ ਪਹਿਲ ਦੇ ਆਧਾਰ 'ਤੇ ਕਰਨ ਦੇ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਨੇ ਹਾਜ਼ਰ ਮਰੀਜ਼ਾਂ ਨੂੰ ਝੋਲਾਛਾਪ ਦੰਦਸਾਜ਼ਾਂ ਤੋਂ ਇਲਾਜ ਨਾ ਕਰਵਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਡਾ. ਗੁਰਦੇਵ ਭੱਟੀ ਨੇ ਮਰੀਜ਼ਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਪ੍ਰਤੀ ਜਾਗਰੂਕ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੋਮੈਨ ਵਲੋਂ ਨਸ਼ਿਆਂ ਵਿਰੁੱਧ ਰੈਲੀ ਕੱਢੀ <br/> ਅਗਲੀ ਖ਼ਬਰ ਹਰਜੀ ਮਾਨ ਨੇ ਪਿੰਡ ਹਰਬੰਸਪੁਰ 'ਚ 10 ਲੱਖ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਆਂਗਣਵਾੜੀ ਭਵਨ ਦੀ ਉਸਾਰੀ ਦਾ ਕੰਮ <br/>
Ad Position 24