ਕਪੂਰਥਲਾ, 25 ਫਰਵਰੀ (ਸਡਾਨਾ)- ਬੀਤੇ ਦਿਨ ਨਿੱਜੀ ਫ਼ੈਕਟਰੀ ਦੇ ਸੁਰੱਖਿਆ ਕਰਮਚਾਰੀ ਵਲੋਂ ਨਜਾਇਜ਼ ਅਸਲ੍ਹੇ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਦੇ ਮਾਮਲੇ ਸੰਬੰਧੀ ਸਿਟੀ ਪੁਲਿਸ ਨੇ ਮਿ੍ਤਕ ਨੌਜਵਾਨ ਸਚਿਨ ਚੌਹਾਨ ਦੇ ਪਿਤਾ ਦੇ ਬਿਆਨਾਂ ਤਹਿਤ ਮਿ੍ਤਕ ਸਚਿਨ ਨੂੰ ਅਸਲ੍ਹਾ ਦੇਣ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗੁਰਮੀਤ ਸਿੰਘ ਵਾਸੀ ਗਰੋਵਰ ਕਲੋਨੀ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਕੋਈ ਅਣਪਛਾਤਾ ਵਿਅਕਤੀ ਦੇਸੀ ਕੱਟਾ ਦੇ ਗਿਆ ਸੀ | ਪੁਲਿਸ ਵਲੋਂ ਮੌਕੇ 'ਤੇ ਦੇਸੀ ਕੱਟਾ ਬਰਾਮਦ ਕੀਤਾ ਗਿਆ ਤੇ ਤਿੰਨ ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ | ਸ਼ਿਕਾਇਤਕਰਤਾ ਨੇ ਮੰਗ ਕੀਤੀ ਕਿ ਉਸ ਦੇ ਲੜਕੇ ਨੂੰ ਨਜਾਇਜ਼ ਅਸਲ੍ਹਾ ਦੇਣ ਵਾਲੇ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਜਾਵੇ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |