17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

-ਗੈਂਗਸਟਰਾਂ ਵਿਰੁੱਧ ਮੁਹਿੰਮ ਹੇਠ ਵੱਡੀ ਕਾਰਵਾਈ- ਪੁਲਿਸ ਵਲੋਂ 4 ਨਾਜਾਇਜ਼ ਪਿਸਤੌਲ, 4 ਜਿੰਦਾ ਰੌਂਦ ਸਮੇਤ 3 ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-02-2026
ਸੁਲਤਾਨਪੁਰ ਲੋਧੀ, 25 ਫਰਵਰੀ (ਨਰੇਸ਼ ਹੈਪੀ, ਥਿੰਦ)- ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿਚ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਦੇ ਕਬਜ਼ੇ ਵਿਚੋਂ 4 ਨਜਾਇਜ਼ ਪਿਸਤੌਲਾਂ ਤੇ 4 ਜਿੰਦਾ ਰੌਂਦਾਂ ਦੀ ਬਰਾਮਦਗੀ ਕੀਤੀ ਗਈ ਹੈ | ਪੁਲਿਸ ਅਨੁਸਾਰ ਦੋਸ਼ੀਆਂ ਵੱਲੋਂ ਇਲਾਕੇ ਵਿਚ ਵੱਡੀ ਅਪਰਾਧਿਕ ਸਾਜ਼ਿਸ਼ ਨੂੰ ਨਾਕਾਮ ਕਰਨ ਵੱਲ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਸਹਾਇਕ ਪੁਲਿਸ ਕਪਤਾਨ ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਵੱਲੋਂ ਇਹ ਕਾਰਵਾਈ ਅੰਜਾਮ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬੀਤੀ 15 ਫਰਵਰੀ ਨੂੰ ਏ.ਐਸ.ਆਈ. ਲਖਵਿੰਦਰਪਾਲ ਸਿੰਘ ਚੌਕੀ ਮੋਠਾਂਵਾਲਾ ਸਮੇਤ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਵੱਲੋਂ ਭਰੋਸੇਯੋਗ ਇਤਲਾਹ ਪ੍ਰਾਪਤ ਹੋਈ ਕਿ ਵਿਸ਼ਾਲ ਪੁੱਤਰ ਬੱਗਾ ਸਿੰਘ ਵਾਸੀ ਤਲਵੰਡੀ ਪਾਈ, ਥਾਣਾ ਕੋਤਵਾਲੀ ਕਪੂਰਥਲਾ ਪਾਸ ਨਜਾਇਜ਼ ਅਸਲ੍ਹਾ ਮੌਜੂਦ ਹੈ ਤੇ ਉਸਦੇ ਮਾੜੇ ਤੱਤਾਂ ਨਾਲ ਸੰਬੰਧ ਹਨ | ਮੁਖ਼ਬਰ ਦੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਬੀਤੀ 15 ਫਰਵਰੀ ਅਧੀਨ ਧਾਰਾ 25-54-59 ਅਸਲਾ ਐਕਟ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿਚ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ | ਦੌਰਾਨੇ ਤਫ਼ਤੀਸ਼ ਵਿਸ਼ਾਲ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 2 ਨਜਾਇਜ਼ ਪਿਸਤੌਲਾਂ ਤੇ 4 ਜਿੰਦਾ ਰੌਂਦ ਬਰਾਮਦ ਕੀਤੀ ਗਈ | ਪੁੱਛਗਿੱਛ ਦੌਰਾਨ ਵਿਸ਼ਾਲ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਇਹ ਪਿਸਤੌਲ ਮਨਪ੍ਰੀਤ ਸਿੰਘ ਉਰਫ਼ ਮਾਪੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਪੰਮਣ, ਥਾਣਾ ਤਲਵੰਡੀ ਚੌਧਰੀਆਂ ਪਾਸੋਂ ਕਰੀਬ ਇਕ ਮਹੀਨਾ ਪਹਿਲਾਂ 3 ਲੱਖ ਰੁਪਏ ਵਿਚ ਖ਼ਰੀਦੇ ਸਨ | ਇਸ ਖ਼ੁਲਾਸੇ ਦੇ ਆਧਾਰ 'ਤੇ ਪੁਲਿਸ ਵੱਲੋਂ ਮਨਪ੍ਰੀਤ ਸਿੰਘ ਉਰਫ਼ ਮਾਪੀ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਗਿਆ | ਉਸ ਪਾਸੋਂ ਇਕ ਹੋਰ ਵਿਦੇਸ਼ੀ ਪਿਸਤੌਲ ਮਾਰਕਾ ਬਰੇਟਾ 30 ਬੋਰ ਬਰਾਮਦ ਕੀਤਾ ਗਿਆ | ਅੱਗੇ ਦੀ ਜਾਂਚ ਦੌਰਾਨ ਇਸ ਮਾਮਲੇ ਵਿਚ ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਦਲਬੀਰ ਸਿੰਘ ਵਾਸੀ ਪੰਮਣ ਨੂੰ ਵੀ ਨਾਮਜ਼ਦ ਕੀਤਾ ਗਿਆ ਜੋ ਪਹਿਲਾਂ ਹੀ ਹੁਸ਼ਿਆਰਪੁਰ ਜੇਲ੍ਹ ਵਿਚ ਬੰਦ ਸੀ | ਪੁਲਿਸ ਵੱਲੋਂ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ | ਡੀ. ਐੱਸ. ਪੀ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਉਰਫ਼ ਮਾਪੀ 'ਤੇ ਅਲੱਗ ਅਲੱਗ ਥਾਣਿਆਂ ਵਿਚ 9 ਮਾਮਲੇ ਦਰਜ ਹਨ ਜਦਕਿ ਅਮਨਦੀਪ ਸਿੰਘ 'ਤੇ 5 ਮਾਮਲੇ ਦਰਜ ਹਨ | ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਾਪੀ ਤੇ ਅਮਨਦੀਪ ਸਿੰਘ ਅਮਨ ਦੇ ਸੰਬੰਧ ਇਸ ਗੱਲ ਵੱਲ ਇਸ਼ਾਰਾ ਵੀ ਕਰਦੇ ਹਨ ਕਿ ਅਮਨਦੀਪ ਸਿੰਘ ਜੇਲ੍ਹ ਤੋਂ ਹੀ ਇਹ ਨੈੱਟਵਰਕ ਚਲਾ ਰਿਹਾ ਹੋ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ ਅਗਲੀ ਖ਼ਬਰ ਰੁਪਿੰਦਰ ਪਾਲ ਸਿੰਘ ਨੇ ਬਤੌਰ ਐੱਸ. ਡੀ. ਐਮ. ਭੁਲੱਥ ਦਾ ਚਾਰਜ ਸੰਭਾਲਿਆ
Ad Position 24