ਫਗਵਾੜਾ, 25 ਫ਼ਰਵਰੀ (ਹਰਜੋਤ ਸਿੰਘ ਚਾਨਾ)- ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਭਾਣੋਕੀ ਰੋਡ ਵਲੋਂ ਆ ਰਹੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 38 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਸ਼ ਥਾਪਰ ਪੁੱਤਰ ਅਮਰਜੀਤ ਥਾਪਰ ਵਾਸੀ ਵਾਲਮੀਕੀ ਮੁਹੱਲਾ ਹਦੀਆਬਾਦ ਵਜੋਂ ਹੋਈ ਹੈ |