ਫਗਵਾੜਾ, 25 ਫ਼ਰਵਰੀ (ਚਾਨਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਦੂਸਰੀ ਜਮਾਤ ਦੀ ਵਿਦਿਆਰਥਣ ਆਰਾਧਿਆ ਅਰੋੜਾ ਨੇ ਜਗਤ ਨਾਰਾਇਣ ਡੀ.ਏ.ਵੀ. ਮਾਡਲ ਸਕੂਲ ਜਲੰਧਰ ਵਿਖੇ ਕਰਵਾਏ ਗਏ ਅੰਡਰ ਸਕੂਲ ਫੈਂਸੀ ਡਰੈੱਸ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਪਿ੍ੰ. ਜ਼ੋਰਾਵਰ ਸਿੰਘ ਨੇ ਵਿਦਿਆਰਥੀ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੰਦੇ ਹੋਏ ਦੱਸਿਆ ਕਿ ਇਸ ਮੁਕਾਬਲੇ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਉਨ੍ਹਾਂ ਵਿਦਿਆਰਥਣ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |