ਢਿਲਵਾਂ, 25 ਫ਼ਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਦੀ ਪਾਰਕਿੰਗ ਵਾਲੀ ਥਾਂ 'ਤੇ ਪੀਲਾ ਪੰਜਾ ਚਲਾ ਕੇ ਕੰਧ ਢਾਹੁਣਾ ਬਹੁਤ ਹੀ ਨਿੰਦਣਯੋਗ ਗੱਲ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਇੱਥੋਂ ਦੇ ਸੀਨੀਅਰ ਕਾਂਗਰਸੀ ਆਗੂਆਂ ਮਲਕੀਤ ਸਿੰਘ ਲਾਡੀ ਮੰਡੇਰ ਬੇਟ ਤੇ ਪਿੰਡ ਧਾਲੀਵਾਲ ਬੇਟ ਦੇ ਸਾਬਕਾ ਸਰਪੰਚ ਯੁੱਧਵੀਰ ਸਿੰਘ ਰਾਣਾ ਨੇ ਕਿਹਾ ਕਿ ਅਜਿਹੀ ਕਾਰਵਾਈ ਕਰਨਾ ਨਿੰਦਣਯੋਗ ਗੱਲ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਖਹਿਰਾ ਹਮੇਸ਼ਾ ਪੰਜਾਬ ਦੀ ਗੱਲ ਕਰਦੇ ਹਨ ਤੇ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਇਸ ਕਾਰਵਾਈ ਦੀ ਉਹ ਨਿਖੇਧੀ ਕਰਦੇ ਹਨ |