17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮਾਗਮ <br/>

Ad Position 21
No active advertisement
ਅਜੀਤ ਡੈਸਕ 26-02-2026
ਕਪੂਰਥਲਾ, 25 ਫਰਵਰੀ (ਵਿ.ਪ੍ਰ.)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਨਵੇਂ ਨਿਯੁਕਤ ਹੋਏ ਜ਼ਿਲ੍ਹਾ ਯੁਵਾ ਅਫ਼ਸਰਾਂ ਲਈ ਵਿਭਾਗੀ ਗਤੀਵਿਧੀਆਂ ਬਾਰੇ ਜਾਣੂ ਕਰਵਾਉਣ ਲਈ ਇਕ ਸਮਾਗਮ ਕਰਵਾਇਆ ਗਿਆ | ਰਾਜਨ ਸ਼ਰਮਾ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਨਵ-ਨਿਯੁਕਤ ਜ਼ਿਲ੍ਹਾ ਯੁਵਾ ਅਫ਼ਸਰਾਂ ਨੂੰ ਬਿਊਰੋ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਮੁਫ਼ਤ ਸੇਵਾਵਾਂ ਜਿਵੇਂ ਕਿ ਰਜਿਸਟਰੇਸ਼ਨ, ਕਰੀਅਰ ਕਾਉਂਸਿਲੰਗ, ਹੁਨਰ ਵਿਕਾਸ ਕੋਰਸ ਲਾਇਬ੍ਰੇਰੀ, ਪਲੇਸਮੈਂਟ, ਸਵੈ-ਰੁਜ਼ਗਾਰ ਕੈਂਪ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਯੁਵਾ ਅਫ਼ਸਰਾਂ ਨੂੰ ਵਿਭਾਗ ਵਲੋਂ ਚਲਾਏ ਜਾਂਦੇ ਸਿਖਲਾਈ ਸੈਂਟਰ ਸੀ-ਪਾਈਟ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੋਪਰੈਟਰੀ ਇੰਸਟੀਚਿਊਟ ਮੋਹਾਲੀ ਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੈਟਰੀ ਇੰਸਟੀਚਿਊਟ ਮੋਹਾਲੀ ਤੇ ਵਿਦੇਸ਼ ਜਾਣ ਦੇ ਚਾਹਵਾਨ ਪ੍ਰਾਰਥੀਆਂ ਨੂੰ ਵਿਭਾਗ ਦੇ ਵਿਦੇਸ਼ੀ ਸੈੱਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਯੂਥ ਅਫ਼ਸਰਾਂ ਤੋਂ ਇਲਾਵਾ ਜ਼ਿਲ੍ਹਾ ਯੁਵਾ ਅਫ਼ਸਰ ਕਪੂਰਥਲਾ ਗਗਨਦੀਪ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੇ ਉੱਨਤ ਭਾਰਤ ਅਭਿਆਨ ਸੈੱਲ ਨੇ ਲਗਾਇਆ ਮੈਡੀਕਲ ਜਾਂਚ ਕੈਂਪ <br/> ਅਗਲੀ ਖ਼ਬਰ ਖਹਿਰਾ ਦੇ ਘਰ 'ਚ ਪਾਰਕਿੰਗ ਵਾਲੀ ਥਾਂ ਦੀ ਕੰਧ ਢਾਹੁਣ ਦੀ ਕਾਂਗਰਸੀ ਆਗੂਆਂ ਵਲੋਂ ਨਿੰਦਾ <br/>
Ad Position 24