17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਟੇਟ ਗੁਰਦੁਆਰਾ ਸਾਹਿਬ ਵਿਖੇ 8 ਨੂੰ ਕੀਰਤਨ ਦਰਬਾਰ-ਐੱਚ.ਐੱਸ. ਵਾਲੀਆ <br/>

Ad Position 21
No active advertisement
ਮੀਟਿੰਗ ਉਪਰੰਤ ਅਕਾਲੀ ਆਗੂਆਂ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਹਲਕਾ ਇੰਚਾਰਜ ਐੱਚ.ਐੱਸ. ਵਾਲੀਆ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਜਥੇ. ਜਸਵਿੰਦਰ ਸਿੰਘ ਬੱਤਰਾ ਤੇ ਹੋਰ | ਤਸਵੀਰ. ਤਿਲਕਰਾਜ <br/> 26-02-2026
ਕਪੂਰਥਲਾ, 25 ਫਰਵਰੀ (ਸਡਾਨਾ)- ਸਰਬੱਤ ਦੇ ਭਲੇ ਲਈ ਅਕਾਲੀ ਦਲ ਦੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤਾਂ ਤੇ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ 8 ਮਾਰਚ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਧਾਰਮਿਕ ਜਥੇਬੰਦੀਆਂ ਤੇ ਅਕਾਲੀ ਆਗੂਆਂ ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਹਲਕਾ ਇੰਚਾਰਜ ਐੱਚ.ਐੱਸ. ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ | ਉਕਤ ਆਗੂਆਂ ਨੇ ਦੱਸਿਆ ਕਿ ਕੀਰਤਨ ਦਰਬਾਰ 8 ਮਾਰਚ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਪੰਥ ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਤੇ ਭਾਈ ਕਰਮ ਸਿੰਘ ਨੂਰਪੁਰੀ ਦੇ ਜਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਮਹਾਤਮਾ ਮੁਨੀ ਖੈੜਾ ਬੇਟ ਵਾਲੇ ਤੇ ਹੋਰ ਸੰਤ ਮਹਾਂਪੁਰਸ਼ ਇਸ ਸਮਾਗਮ 'ਚ ਸ਼ਿਰਕਤ ਕਰਨਗੇ | ਇਸ ਮੌਕੇ ਧਾਰਮਿਕ ਆਗੂ ਜਥੇ. ਜਸਵਿੰਦਰ ਸਿੰਘ ਬੱਤਰਾ, ਇੰਸਪੈਕਟਰ ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਗਜੀਤ ਸਿੰਘ ਸ਼ੰਮੀ, ਲਖਬੀਰ ਸਿੰਘ, ਗਗਨਦੀਪ ਸਿੰਘ, ਅਮਰਜੀਤ ਸਿੰਘ ਥਿੰਦ, ਅਜੈ ਬਬਲਾ, ਮਹਿੰਦਰ ਸਿੰਘ ਮੇਜਰਵਾਲ, ਹਰਜਿੰਦਰ ਸਿੰਘ ਖਾਨੋਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰੀਤਾ ਲੀ ਲੈਸਨ ਸਕੂਲ 'ਚ ਲਿਟਲ ਚੈਂਪਸ ਸਪੋਰਟਸ ਫੈਸਟਾ 2025-26 ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੇ ਉੱਨਤ ਭਾਰਤ ਅਭਿਆਨ ਸੈੱਲ ਨੇ ਲਗਾਇਆ ਮੈਡੀਕਲ ਜਾਂਚ ਕੈਂਪ <br/>
Ad Position 24