ਕਪੂਰਥਲਾ, 25 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪ੍ਰੀਤਾ ਲੀ ਲੈਸਨ ਸਕੂਲ ਕਪੂਰਥਲਾ ਵਿਚ ਲਿਟਲ ਚੈਂਪਸ ਸਪੋਰਟਸ ਫੈਸਟਾ 2025-26 ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੀ ਪਿ੍ੰਸੀਪਲ ਮੀਨਾਕਸ਼ੀ ਸਿਆਲ ਨੇ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਡੋਲੀ ਸਿੰਘ ਜੋ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਦਾ ਸਵਾਗਤ ਕੀਤਾ | ਮਾਰਚ ਪਾਸਟ ਤੋਂ ਬਾਅਦ ਵਿਦਿਆਰਥੀਆਂ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ | ਵਿਦਿਆਰਥੀਆਂ ਨੇ ਯੋਗਾ ਤੇ ਸਕੂਲ ਨਾਲ ਸਬੰਧਿਤ ਹੋਰ ਕਈ ਗਤੀਵਿਧੀਆਂ ਬਾਖ਼ੂਬੀ ਨਾਲ ਪੇਸ਼ ਕੀਤੀਆਂ | ਨੰਨੇ ਮੁੰਨੇ ਵਿਦਿਆਰਥੀਆਂ ਨੇ ਸੰਗੀਤ ਦੀਆਂ ਧੁਨਾਂ 'ਤੇ ਠੁਮਕਦੇ ਹੋਏ ਕਈ ਕੁੱਝ ਪੇਸ਼ਕਾਰੀਆਂ ਦਿੱਤੀਆਂ | ਇਸ ਮੌਕੇ ਬੱਚਿਆਂ ਦੀਆਂ ਵੱਖ-ਵੱਖ ਦੌੜਾਂ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਦੀ ਵੀ ਦੌੜ ਕਰਵਾਈ ਗਈ | ਮੁੱਖ ਮਹਿਮਾਨ ਡੌਲੀ ਸਿੰਘ ਤੇ ਪਿ੍ੰਸੀਪਲ ਮੀਨਾਕਸ਼ੀ ਸਿਆਲ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਸਕੂਲ ਦੀ ਕਾਉਂਸਲਰ ਸਿਮਰਨ ਵਿਰਕ ਨੇ ਸਮਾਗਮ ਵਿਚ ਸ਼ਾਮਲ ਹੋਏ ਮਹਿਮਾਨਾਂ, ਬੱਚਿਆਂ ਦੇ ਮਾਪਿਆਂ ਤੇ ਸਟਾਫ਼ ਦਾ ਧੰਨਵਾਦ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਡੌਲੀ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਵਿਚ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ ਵਿਚ ਵੀ ਨਿਰੰਤਰ ਉਤਸ਼ਾਹਿਤ ਕੀਤਾ ਜਾਂਦਾ ਹੈ | ਇਸ ਮੌਕੇ ਸਕੂਲ ਡਾਇਰੈਕਟਰ ਪ੍ਰਸ਼ਾਸਨ ਅਰਨੀਤਬੀਰ ਸਿੰਘ ਢੀਂਡਸਾ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |