ਸੁਲਤਾਨਪੁਰ ਲੋਧੀ, 25 ਫ਼ਰਵਰੀ (ਥਿੰਦ)-ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਕੰਮਾਂ 'ਚ ਤੇਜ਼ੀ ਲਿਆਉਣ ਲਈ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਜਿਸ ਤਹਿਤ ਅਮਨਪਾਲ ਸਿੰਘ ਨੇ ਬਤੌਰ ਐਸ.ਡੀ.ਐਮ. ਸੁਲਤਾਨਪੁਰ ਲੋਧੀ ਵਿਖੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ | ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਪ੍ਰਬੰਧਕੀ ਕੰਪਲੈਕਸ ਪਹੁੰਚਣ 'ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਅਹੁਦਾ ਸੰਭਾਲਣ ਮੌਕੇ ਐਸ.ਡੀ.ਐਮ. ਅਮਨਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਵਿੱਤਰ ਨਗਰੀ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਤਨਦੇਹੀ ਨਾਲ ਕੰਮ ਕਰਨਗੇ | ਉਪਰੰਤ ਐਸ.ਡੀ.ਐਮ. ਅਮਨਪਾਲ ਸਿੰਘ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਨੂੰ ਹੈੱਡ ਗ੍ਰੰਥੀ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੌਰਵ ਬਾਂਸਲ, ਸਬ-ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ, ਸਟੈਨੋ ਜਗਦੀਸ਼ ਲਾਲ, ਅਮਨਦੀਪ ਸ਼ਰਮਾ, ਚਤਰ ਸਿੰਘ ਗਿੱਲ, ਇੰਦਰਜੀਤ ਕੌਰ, ਵਿਵੇਕ ਗਾਬਾ, ਗੌਰਵ ਕੁਮਾਰ, ਗਿਆਨ ਚੰਦ ਆਦਿ ਹਾਜ਼ਰ ਸਨ |