17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਬ ਇੰਸਪੈਕਟਰ ਰੇਸ਼ਮ ਸਿੰਘ ਨੇ ਟਰੈਫਿਕ ਇੰਚਾਰਜ ਦਾ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 26-02-2026
ਕਪੂਰਥਲਾ, 25 ਫਰਵਰੀ (ਸਡਾਨਾ)-ਸਬ ਇੰਸਪੈਕਟਰ ਰੇਸ਼ਮ ਸਿੰਘ ਨੇ ਟਰੈਫਿਕ ਇੰਚਾਰਜ ਵਜੋਂ ਅਹੁਦਾ ਸੰਭਾਲ ਕੇ ਕੰਮ ਆਰੰਭ ਕਰ ਦਿੱਤਾ ਹੈ | ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਸ਼ਹਿਰ ਵਿਚੋਂ ਨਜਾਇਜ਼ ਕਬਜ਼ਿਆਂ ਨੂੰ ਹਟਵਾ ਕੇ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਲਾਇਆ ਜਾਵੇ ਤਾਂ ਜੋ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ | ਟਰੈਫਿਕ ਇੰਚਾਰਜ ਰੇਸ਼ਮ ਸਿੰਘ ਨੇ ਕਿਹਾ ਕਿ ਟਰੈਫਿਕ ਕਰਮਚਾਰੀਆਂ ਦੀ ਡਿਊਟੀ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਲਗਾਈ ਜਾਵੇਗੀ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਜਿੱਥੇ ਸਕੂਲਾਂ ਕਾਲਜਾਂ ਵਿਚ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਉੱਥੇ ਨਾਲ ਹੀ ਸਕੂਲ ਬੱਸ ਵਾਹਨ ਚਾਲਕਾਂ ਨੂੰ ਵੀ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ | ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਾਜ਼ਾਰਾਂ ਵਿਚ ਮਿਥੀ ਹੱਦ ਅੰਦਰ ਹੀ ਆਪਣਾ ਸਾਮਾਨ ਰੱਖਣ | ਇਸ ਮੌਕੇ ਉਨ੍ਹਾਂ ਨਾਲ ਏ.ਐਸ.ਆਈ. ਦਿਲਬਾਗ ਸਿੰਘ, ਏ.ਐਸ.ਆਈ. ਸੁਰਜੀਤ ਸਿੰਘ, ਏ.ਐਸ.ਆਈ. ਪ੍ਰੀਤਮ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤਾ ਚੋਰ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ ਕਰ ਕੇ ਫ਼ਰਾਰ ਅਗਲੀ ਖ਼ਬਰ ਅਮਨਪਾਲ ਸਿੰਘ ਨੇ ਸੁਲਤਾਨਪੁਰ ਲੋਧੀ ਦੇ ਐੱਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ <br/>
Ad Position 24